ਕੱਚੇ ਮੁਲਾਜ਼ਮਾਂ ਦੀਆਂ ਨੌਕਰੀਆਂ ਬਚਾਉਣ ਲਈ ਲਾਮਬੰਦੀ
ਪੱਤਰ ਪ੍ਰੇਰਕ
ਯਮੁਨਾਨਗਰ, 23 ਅਗਸਤ
ਸਿਹਤ ਵਿਭਾਗ ਦੇ 11 ਹਜ਼ਾਰ ਠੇਕਾ ਕਰਮਚਾਰੀਆਂ ਦੀ ਨੌਕਰੀ ਬਚਾਉਣ ਅਤੇ ਆਸ਼ਾ ਵਰਕਰਾਂ ਦੇ ਸਮਰਥਨ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਲਾਮਬੰਦ ਹੋ ਰਹੇ ਹਨ ਅਤੇ 31 ਅਗਸਤ ਨੂੰ ਤਮਾਮ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ ਜਾਵੇਗਾ। ਕਰਮਚਾਰੀਆਂ ਦੀ ਬੈਠਕ ਵਿੱਚ ਸਰਵ ਕਰਮਚਾਰੀ ਸੰਘ ਦੇ ਜ਼ਿਲ੍ਹਾ ਵਿੱਤ ਸਕੱਤਰ ਸਤੀਸ਼ ਰਾਣਾ, ਫਾਇਰ ਬ੍ਰਿਗੇਡ ਸੇਵਾ ਦੇ ਸੂਬਾ ਪ੍ਰੈੱਸ ਸਕੱਤਰ ਗੁਲਸ਼ਨ ਭਾਰਦਵਾਜ ਅਤੇ ਸਿਹਤ ਠੇਕਾ ਕਮਰਚਾਰੀ ਜ਼ਿਲ੍ਹਾ ਪ੍ਰਧਾਨ ਰਿਸ਼ੀ ਅਤੇ ਸਕੱਤਰ ਨਰੇਸ਼ ਕੁਮਾਰ ਨੇ ਦੱਸਿਆ ਕਿ ਇਹ ਫੈਸਲਾ 16 ਅਗਸਤ ਦੀ ਕਨਵੈਨਸ਼ਨ ਵਿੱਚ ਲਿਆ ਗਿਆ ਸੀ। ਇਸ ਦੌਰਾਨ ਸਰਵ ਕਰਮਚਾਰੀ ਸੰਘ ਦੇ ਜ਼ਿਲ੍ਹਾ ਪ੍ਰਧਾਨ ਮਹੀਪਾਲ ਸੋਡੇ ਨੇ ਕਿਹਾ ਕਿ ਆਸ਼ਾ ਵਰਕਰਾਂ ਪਿਛਲੇ 20 ਦਨਿਾਂ ਤੋਂ ਹੜਤਾਲ ’ਤੇ ਬੈਠੀਆਂ ਹਨ ਪਰ ਸਰਕਾਰ ਢੀਠ ਬਣੀ ਹੋਈ ਹੈ।
ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਮਨਮਾਨੀ ਵਾਲਾ ਰਵੱਈਆ ਛੱਡ ਕੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਜਲਦੀ ਪ੍ਰਵਾਨ ਨਾ ਕੀਤੀਆਂ ਤਾਂ ਇਹ ਸੰਘਰਸ਼ ਕਿਸੇ ਵੱਡੇ ਅੰਦੋਲਨ ਦਾ ਰੂਪ ਵੀ ਲੈ ਸਕਦਾ ਹੈ। ਇਸ ਦੌਰਾਨ ਬੈਠਕ ਵਿੱਚ ਨਰਵੇਸ਼ ਕੁਮਾਰ, ਮਧੂ ਸ਼ਰਮਾ, ਵਿਜੇ ਗੁੱਜਰ, ਰਾਕੇਸ਼ ਗਾਗਟ ਅਤੇ ਹੋਰ ਕਰਮਚਾਰੀ ਮੌਜੂਦ ਸਨ।