ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਹਾੜੀਪੁਰ ’ਚ ਹੜ੍ਹਾਂ ਦੀ ਰੋਕਥਾਮ ਲਈ ਮੌਕ ਡਰਿੱਲ

09:03 AM Jul 12, 2024 IST
ਮੌਕ ਡਰਿੱਲ ਸਮੇਂ ਐਨਡੀਆਰਐਫ ਦੀ ਟੀਮ ਬਚਾਅ ਕਾਰਜਾਂ ਵਿੱਚ ਜੁਟੀ ਹੋਈ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 11 ਜੁਲਾਈ
ਹੜ੍ਹ ਪ੍ਰਭਾਵਿਤ ਖੇਤਰਾਂ ਅੰਦਰ ਹੜ੍ਹਾਂ ਲਈ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਅਭਿਆਸ ਕਰਨ ਲਈ ਅੱਜ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਪਹਾੜੀਪੁਰ ਵਿਖੇ ਉਝ ਦਰਿਆ ’ਤੇ ਮੌਕ ਡਰਿੱਲ ਕੀਤੀ ਗਈ।
ਇਸ ਮੌਕ ਡਰਿੱਲ ਵਿੱਚ ਬਚਾਅ ਕਾਰਜਾਂ ਲਈ ਵਿਸ਼ੇਸ਼ ਟੀਮਾਂ ਅਤੇ ਵਿਲਜ ਡਿਫੈਂਸ ਕਮੇਟੀਆਂ ਨੇ ਹਿੱਸਾ ਲਿਆ। ਇਹ ਮੌਕ ਡਰਿੱਲ ਐੱਸਡੀਐੱਮ ਸੁਮਿਤ ਮੁਧ ਦੀ ਅਗਵਾਈ ਵਿੱਚ ਕੀਤੀ ਗਈ। ਇਸ ਵਿੱਚ ਬੀ.ਐੱਸ.ਐੱਫ. ਅਤੇ ਐੱਨਡੀਆਰਐੱਫ ਨੇ ਵੀ ਭਾਗ ਲਿਆ। ਜ਼ਿਕਰਯੋਗ ਹੈ ਕਿ ਬਾਰਸ਼ ਦੇ ਦਿਨ੍ਹਾਂ ਦੌਰਾਨ ਉਝ ਦਰਿਆ ਵਿੱਚ ਪਾਣੀ ਜਿਆਦਾ ਆਉਣ ਕਰਕੇ ਨਰੋਟ ਜੈਮਲ ਸਿੰਘ ਅਤੇ ਬਮਿਆਲ ਖੇਤਰ ਦੇ ਬਹੁਤ ਸਾਰੇ ਪਿੰਡ ਹੜ੍ਹਾਂ ਦੇ ਕਾਰਨ ਪ੍ਰਭਾਵਿਤ ਹੁੰਦੇ ਹਨ। ਇਸ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਆਫਤ ਨਾਲ ਨਜਿੱਠਣ ਲਈ ਸਾਰੇ ਯੋਗ ਪ੍ਰਬੰਧ ਕਰ ਲਏ ਗਏ ਹਨ।

Advertisement

Advertisement
Advertisement