ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗਰੇਵਾਲ ਨੂੰ ਮੋੜਵਾਂ ਜਵਾਬ

06:55 AM May 02, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 1 ਮਈ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪੰਥ ਦੀ ਪਹਿਰੇਦਾਰ ਹੁੰਦਿਆਂ ਸਿੱਖ ਸਿਧਾਂਤਾਂ ਵਿਰੁੱਧ ਗਤੀਵਿਧੀਆਂ ’ਤੇ ਹਮੇਸ਼ਾ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਜਪਾ ਵਿੱਚ ਜਾਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ ਕੀਤੇ ਜਾਣ ਮਗਰੋਂ ਹਰਜੀਤ ਗਰੇਵਾਲ ਸਿੱਖ ਸਿਧਾਂਤਾਂ ਨੂੰ ਰਲਗੱਡ ਕਰਨ ਵਾਲੀ ਭਾਜਪਾ ਦੀ ਸਾਜ਼ਸ਼ੀ ਨੀਤੀ ਤਹਿਤ ਬਿਆਨਬਾਜ਼ੀ ਕਰ ਰਹੇ ਹਨ।
ਐਡਵੋਕੇਟ ਧਾਮੀ ਨੇ ਦੋਸ਼ ਲਾਇਆ ਕਿ ਆਰਐੱਸਐੱਸ ਦੇ ਏਜੰਡੇ ਤਹਿਤ ਕੰਮ ਕਰਨ ਵਾਲੀ ਭਾਜਪਾ ਸਿੱਖ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਕਰ ਕੇ ਗੁਰੂ ਘਰਾਂ ਦੇ ਪ੍ਰਬੰਧ ਨੂੰ ਸਿੱਧੇ-ਅਸਿੱਧੇ ਰੂਪ ਵਿੱਚ ਪ੍ਰਭਾਵਿਤ ਕਰਨਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਜਿਸ ਭਾਜਪਾ ਨੂੰ ਸ੍ਰੀ ਗਰੇਵਾਲ ਸਿੱਖ-ਹਿਤੈਸ਼ੀ ਪਾਰਟੀ ਦੱਸ ਰਹੇ ਉਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲੰਬਿਤ ਪਏ ਸਿੱਖ ਮਾਮਲੇ ਸੁਲਝਾਉਣ ਵਿੱਚ ਨਾਕਾਮ ਸਾਬਤ ਹੋਈ ਹੈ। ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਸਿੱਖਾਂ ਦਾ ਮਸਲਾ ਅਤੇ ਪੰਜਾਬ ਤੋਂ ਬਾਹਰਲੇ ਸੂਬਿਆਂ ਨਾਲ ਸਬੰਧਤ ਗੁਰੂ ਘਰਾਂ ਦੇ ਮਾਮਲੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਦੇ ਵੀ ਹੱਲ ਕਰਨ ਦੀ ਪਹਿਲਕਦਮੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਰਕਾਰਾਂ ਵੱਲੋਂ ਇਨ੍ਹਾਂ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾਂਦੇ ਰਹੇ ਹਨ, ਜਿਨ੍ਹਾਂ ਦਾ ਕੌਮ ਨੇ ਹਮੇਸ਼ਾ ਮੂੰਹਤੋੜ ਜਵਾਬ ਦਿੱਤਾ ਹੈ।
ਬੇਅਦਬੀ ਦੇ ਮਾਮਲੇ ਸਬੰਧੀ ਗਰੇਵਾਲ ਵੱਲੋਂ ਉਠਾਏ ਸਵਾਲ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਾਹਮਣੇ ਆਏ ਤੱਥਾਂ ਤੋਂ ਇਹ ਸਪਸ਼ਟ ਹੋ ਚੁੱਕਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਡੇਰਾ ਸਿਰਸਾ ਨਾਲ ਸਬੰਧਤ ਲੋਕਾਂ ਵੱਲੋਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸ੍ਰੀ ਗਰੇਵਾਲ ਦੱਸਣ ਕਿ ਡੇਰਾ ਸਿਰਸਾ ਮੁਖੀ ਨੂੰ ਹਰਿਆਣਾ ਸਰਕਾਰ ਵਾਰ-ਵਾਰ ਪੈਰੋਲ ਕਿਉਂ ਦੇ ਰਹੀ ਹੈ।

Advertisement

Advertisement
Advertisement