ਮੋਦੀ ਤੇ ਆਸਟਰੇਲੀਆ ਦੇ ਉਪ ਪ੍ਰਧਾਨ ਮੰਤਰੀ ਦੇੇਖਣਗੇ ਕ੍ਰਿਕਟ ਵਿਸ਼ਵ ਕੱਪ ਫਾਈਨਲ
09:06 PM Nov 17, 2023 IST
ਅਹਿਮਦਾਬਾਦ, 17 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟਰੇਲੀਆ ਦੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਇੱਥੇ ਭਾਰਤ ਤੇ ਆਸਟਰੇਲੀਆ ਦਰਮਿਆਨ ਐਤਵਾਰ ਨੂੰ ਹੋਣ ਵਾਲਾ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਦੇਖਣ ਲਈ ਮੌਜੂਦ ਰਹਿਣਗੇ। ਇਹ ਖ਼ਿਤਾਬੀ ਮੁਕਾਬਲਾ ਮੋਟੇਰਾ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇੱਕ ਅਧਿਕਾਰਿਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਇਸ ਸਬੰਧੀ ਸੁਰੱਖਿਆ ਤੇ ਹੋਰ ਪ੍ਰਬੰਧਾਂ ਦੀ ਸਮੀਖਿਆ ਲਈ ਅੱਜ ਗਾਂਧੀਨਗਰ ਵਿੱਚ ਉੱਚ ਪੱਧਰੀ ਮੀਟਿੰਗ ਕੀਤੀ। -ਪੀਟੀਆਈ
Advertisement
Advertisement