ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਜ਼ਾਬਤੇ ਦੀ ਉਲੰਘਣਾ ਲਈ ਮੋਦੀ ਮੁਆਫੀ ਮੰਗਣ: ਐੱਸਕੇਐੱਮ

07:02 AM Jun 07, 2024 IST

ਨਵੀਂ ਦਿੱਲੀ, 6 ਜੂਨ
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਦਰਸ਼ ਚੋਣ ਜ਼ਾਬਤੇ ਦੀ ਲਗਾਤਾਰ ਕੀਤੀ ਉਲੰਘਣਾ ਦੇ ਮਾਮਲੇ ’ਚ ਮੁਆਫ਼ੀ ਮੰਗਣ। ਕਿਸਾਨ ਜਥੇਬੰਦੀ ਨੇ ਸੁਪਰੀਮ ਕੋਰਟ ਨੂੰ ਵੀ ਅਪੀਲ ਕੀਤੀ ਕਿ ਚੋਣਾਂ ਦੌਰਾਨ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਜਥੇਬੰਦੀ ਨੇ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹਨ ਅਤੇ ਮੋਦੀ ਇਸ ਤੋਂ ਵੱਖ ਨਹੀਂ ਹੋ ਸਕਦੇ। ਐੱਸਕੇਐੱਮ ਨੇ ਐੱਨਡੀਏ ਦੇ ਨਵੇਂ ਚੁਣੇ ਗਏ ਆਗੂ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਲਗਾਤਾਰ ਉਲੰਘਣਾ ਲਈ ਜਨਤਕ ਤੌਰ ’ਤੇ ਮੁਆਫੀ ਮੰਗਣ ਜਾਂ ਕਾਨੂੰਨ ਅਨੁਸਾਰ ਮੁਕੱਦਮੇ ਦਾ ਸਾਹਮਣਾ ਕਰਨ। ਐੱਸਕੇਐੱਮ ਨੇ ਇੱਕ ਬਿਆਨ ਵਿੱਚ ਕਿਹਾ, “ਨਰਿੰਦਰ ਮੋਦੀ ਨੇ ਭਾਜਪਾ ਦੇ ਕਈ ਪ੍ਰਮੁੱਖ ਆਗੂਆਂ ਨਾਲ ਮਿਲ ਕੇ ਭਾਰਤ ਦੇ ਪ੍ਰਮੁੱਖ ਘੱਟ ਗਿਣਤੀ ਭਾਈਚਾਰੇ ਵਿਰੁੱਧ ਜ਼ਹਿਰੀਲੀ ਨਫ਼ਰਤ ਫੈਲਾਈ, ਚੋਣਾਂ ’ਚ ਲਾਭ ਲੈਣ ਲਈ ਆਮ ਲੋਕਾਂ ਦੀ ਧਾਰਮਿਕ ਆਸਥਾ ਦੀ ਦੁਰਵਰਤੋਂ ਕਰਕੇ ਝੂਠ ਦਾ ਸਹਾਰਾ ਲਿਆ ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਸਮੇਤ ਹੋਰਨਾਂ ਤਰੀਕਿਆਂ ਨਾਲ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਅਤੇ ਇੱਥੋਂ ਤੱਕ ਕਿ ਰਾਜਨੀਤਿਕ ਵਿਰੋਧੀਆਂ ਨੂੰ ਵੀ ਡਰਾਇਆ।’’ ਯੂਨੀਅਨ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਮੋਦੀ ਵੱਲੋਂ ਧਰਮ ਦੀ ਦੁਰਵਰਤੋਂ ਅਤੇ ਫਿਰਕੂ ਪ੍ਰਚਾਰ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਸੀ, ਪਰ ਚੋਣ ਕਮਿਸ਼ਨ ਨੇ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਲਗਾਤਾਰ ਘੱਟ ਗਿਣਤੀਆਂ ਵਿਰੁੱਧ ਨਫ਼ਰਤ ਭੜਕਾਉਣ ਨਾਲ ਬੇਗਾਨਗੀ ਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ। ਐਸਕੇਐਮ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਸਮੇਂ ਦੌਰਾਨ ਹੋਈਆਂ ਉਲੰਘਣਾਵਾਂ ਦਾ ਨੋਟਿਸ ਲਵੇ ਅਤੇ ਇਸ ’ਤੇ ਕਾਰਵਾਈ ਕਰੇ। -ਪੀਟੀਆਈ

Advertisement

Advertisement
Advertisement