For the best experience, open
https://m.punjabitribuneonline.com
on your mobile browser.
Advertisement

ਮੋਦੀ ਨੇ ਹੰਕਾਰ ’ਚ ਮੇਰੇ ਪਤੀ ਨੂੰ ਗ੍ਰਿਫ਼ਤਾਰ ਕਰਵਾਇਆ’

07:22 AM Mar 23, 2024 IST
ਮੋਦੀ ਨੇ ਹੰਕਾਰ ’ਚ ਮੇਰੇ ਪਤੀ ਨੂੰ ਗ੍ਰਿਫ਼ਤਾਰ ਕਰਵਾਇਆ’
Advertisement

‘ਨਵੀਂ ਦਿੱਲੀ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਨੇ ਸੱਤਾ ਦੇ ਹੰਕਾਰ ਵਿੱਚ ਉਨ੍ਹਾਂ ਦੇ ਪਤੀ ਨੂੰ ਗ੍ਰਿਫ਼ਤਾਰ ਕਰਵਾਇਆ ਹੈ। ਸੁਨੀਤਾ ਨੇ ਸੋਸ਼ਲ ਮੀਡੀਆ ‘ਐਕਸ’ ’ਤੇ ਸਾਂਝੀ ਕੀਤੀ ਪੋਸਟ ਵਿੱਚ ਦਿੱਲੀ ਦੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਲਿਖਿਆ, ‘‘ਮੋਦੀ ਜੀ ਨੇ ਸੱਤਾ ਦੇ ਹੰਕਾਰ ਵਿੱਚ ਤੁਹਾਡੇ ਤਿੰਨ ਵਾਰ ਚੁਣੇ ਗਏ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰਵਾ ਦਿੱਤਾ ਹੈ, ਉਹ ਸਭ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਦਿੱਲੀ ਦੇ ਲੋਕਾਂ ਨਾਲ ਧੋਖਾ ਹੈ। ਤੁਹਾਡਾ ਮੁੱਖ ਮੰਤਰੀ ਹਮੇਸ਼ਾ ਤੁਹਾਡੇ ਨਾਲ ਖੜ੍ਹਾ ਹੈ। ਭਾਵੇਂ ਅੰਦਰ ਹੋਵੇ ਜਾਂ ਬਾਹਰ, ਉਨ੍ਹਾਂ ਦੀ ਜ਼ਿੰਦਗੀ ਦੇਸ਼ ਨੂੰ ਸਮਰਪਿਤ ਹੈ। ਲੋਕ ਸਭ ਜਾਣਦੇ ਹਨ, ਜੈ ਹਿੰਦ।’’ ਇਸ ਤੋਂ ਪਹਿਲਾਂ ਮੁੱਖ ਮੰਤਰੀ ਕੇਜਰੀਵਾਲ ਦੇ ਅਦਾਲਤ ਵਿੱਚ ਪੇਸ਼ ਹੋਣ ਜਾਂਦਿਆਂ ਦੀ ਇੱਕ ਵੀਡੀਓ ਕਲਿੱਪ ਵੀ ਸਾਹਮਣੇ ਆਈ ਹੈ। ਇਸ ਵਿੱਚ ਕੇਜਰੀਵਾਲ ਇਹ ਕਹਿੰਦੇ ਸੁਣਾਈ ਦਿੰਦੇ ਹਨ ਕਿ ਉਹ ਅੰਦਰ ਹੋਣ ਜਾਂ ਬਾਹਰ, ਦੇਸ਼ ਲਈ ਜਾਨ ਹਾਜ਼ਰ ਹੈ। ਉਧਰ, ਸਾਬਕਾ ਰਾਜਪਾਲ ਸਤਪਾਲ ਮਲਿਕ ਦੀ ਇੱਕ ਪੁਰਾਣੀ ਇੰਟਰਵਿਊ ਦੀ ਕਲਿੱਪ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਵਿੱਚ ਉਹ ਕਹਿ ਰਹੇ ਹਨ, ‘‘ਦਿੱਲੀ ਮੇ ਤੋ ਮੁਝੇ ਲਗਤਾ ਬੰਦ ਕਰੇਂਗੇ ਉਨਕੋ ਚੁਨਾਵ ਸੇ ਪਹਿਲੇ (ਮੇਰਾ ਮੰਨਣਾ ਹੈ ਕਿ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ)।’’

Advertisement

Advertisement
Advertisement
Author Image

sukhwinder singh

View all posts

Advertisement