ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਨੇ ਹਿਮਾਚਲ ਅਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਨੂੰ ਮਦਦ ਦਾ ਦਿੱਤਾ ਭਰੋਸਾ

07:13 AM Jul 11, 2023 IST

ਨਵੀਂ ਦਿੱਲੀ: ਦੇਸ਼ ਦੇ ਕਈ ਹਿੱਸਿਆਂ ’ਚ ਪੈ ਰਹੇ ਮੀਂਹ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਨਾਲ ਫੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ। ਸ੍ਰੀ ਮੋਦੀ ਨੇ ਆਪਣੇ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਸੂਤਰਾਂ ਨੇ ਕਿਹਾ ਕਿ ਸ੍ਰੀ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਉਨ੍ਹਾਂ ਦੇ ਸੂਬਿਆਂ ’ਚ ਮੀਂਹ ਕਾਰਨ ਪੈਦਾ ਹੋਏ ਹਾਲਾਤ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਧਾਮੀ ਨੇ ਇਕ ਟਵੀਟ ’ਚ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਜਾਨੀ ਅਤੇ ਮਾਲੀ ਨੁਕਸਾਨ, ਸੜਕਾਂ ਦੀ ਹਾਲਤ, ਚਾਰ ਧਾਮ ਯਾਤਰਾ ਅਤੇ ਕਾਂਵੜ ਯਾਤਰਾ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰਕੇ ਕਿਹਾ ਕਿ ਸਥਾਨਕ ਪ੍ਰਸ਼ਾਸਨ, ਕੌਮੀ ਆਫ਼ਤ ਪ੍ਰਬੰਧਨ ਬਲ (ਐੱਨਡੀਆਰਐੱਫ) ਅਤੇ ਪ੍ਰਦੇਸ਼ ਪ੍ਰਬੰਧਨ ਬਲ (ਐੱਸਡੀਆਰਐੱਫ) ਦੀਆਂ ਟੀਮਾਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣਾ ਯਕੀਨੀ ਬਣਾਉਣ ਲਈ ਕੰਮ ਕਰ ਰਹੀਆਂ ਹਨ। -ਪੀਟੀਆਈ

Advertisement

Advertisement
Tags :
ਉੱਤਰਾਖੰਡਹਿਮਾਚਲ:ਦਿੱਤਾਭਰੋਸਾਮੰਤਰੀਆਂਮੁੱਖਮੋਦੀ
Advertisement