ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਦੀ ਤੇ ਰਾਹੁਲ ਵੱਲੋਂ ਦੇਸ਼ ਵਾਸੀਆਂ ਨੂੰ ਵਾਲਮੀਕਿ ਜੈਅੰਤੀ ਦੀ ਵਧਾਈ

01:18 PM Oct 17, 2024 IST
ਨਵੀਂ ਦਿੱਲੀ ਵਿੱਚ ਵਾਲਮੀਕਿ ਮੰਦਰ ’ਚ ਮੱਥਾ ਟੇਕਦੇ ਹੋਏ ਕਾਂਗਰਸੀ ਆਗੂ ਰਾਹੁਲ ਗਾਂਧੀ। -ਫੋਟੋ: ਪੀਟੀਆਈ

ਨਵੀਂ ਦਿੱਲੀ, 17 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ  ਦੇਸ਼ ਵਾਸੀਆਂ ਨੂੰ ਸ਼ਰਦ ਪੂਰਨਿਮਾ ਤੇ ਵਾਲਮੀਕਿ ਜੈਅੰਤੀ ਦੀ ਵਧਾਈ ਦਿੱਤੀ। ਇਸੇ ਦੌਰਾਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਵਾਲਮੀਕਿ ਜੈਅੰਤੀ ਮੌਕੇ ਇੱਥੇ ਵਾਲਮੀਕਿ ਮੰਦਰ ਵਿੱਚ ਪੂਜਾ ਕੀਤੀ। ਉਪਰੰਤ ਉਨ੍ਹਾਂ ਵਾਲਮੀਕਿ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਵੀ ਕੀਤੀ। ਕਾਂਗਰਸ ਨੇ ਦੱਸਿਆ ਕਿ ਰਾਹੁਲ ਗਾਂਧੀ ਮੰਦਰ ਮਾਰਗ ਸਥਿਤ ਵਾਲਮੀਕਿ ਮੰਦਰ ਸਵੇਰੇ ਪੁੱਜੇ ਅਤੇ ਭਗਵਾਨ ਦਾ ਆਸ਼ੀਰਵਾਦੀ ਲਿਆ। ਪਾਰਟੀ ਨੇ ਮੰਦਰ ਵਿੱਚ ਪੂਜਾ ਕਰ ਰਹੇ ਰਾਹੁਲ ਗਾਂਧੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਲਿਖਿਆ, ‘‘ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਭਗਵਾਨ ਵਾਲਮੀਕਿ ਮੰਦਰ ਵਿੱਚ ਪੂਜਾ ਕਰ ਕੇ ਪ੍ਰਭੂ ਦਾ ਆਸ਼ੀਰਵਾਦੀ ਪ੍ਰਾਪਤ ਕੀਤਾ।’’ ਮਹਾਰਿਸ਼ੀ ਵਾਲਮੀਕਿ ਹਿੰਦੂ ਮਹਾਕਾਵਿ ਰਾਮਾਇਣ ਨੂੰ ਰਚਣ ਵਾਲੇ ਹਨ।’’ -ਪੀਟੀਆਈ

Advertisement

Advertisement