ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਸ਼ਿਆਈ ਚੈਂਪੀਅਨਜ਼ ਟਰਾਫੀ ਜਿੱਤਣ ’ਤੇ ਮੋਦੀ ਵੱਲੋਂ ਮਹਿਲਾ ਹਾਕੀ ਟੀਮ ਨੂੰ ਵਧਾਈ

06:42 AM Nov 22, 2024 IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਏਸ਼ਿਆਈ ਚੈਂਪੀਅਨਜ਼ ਟਰਾਫੀ ਜਿੱਤਣ ’ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਫਲਤਾ ਨੌਜਵਾਨ ਅਥਲੀਟਾਂ ਨੂੰ ਪ੍ਰੇਰਿਤ ਕਰੇਗੀ। ਭਾਰਤ ਨੇ ਬਿਹਾਰ ਦੇ ਰਾਜਗੀਰ ਹਾਕੀ ਸਟੇਡੀਅਮ ਵਿੱਚ ਬੁੱਧਵਾਰ ਨੂੰ ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਖਿਤਾਬ ਆਪਣੇ ਨਾਮ ਕੀਤਾ ਸੀ। ਭਾਰਤੀ ਖਿਡਾਰਨਾਂ ਨੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ’ਤੇ ਲਿਖਿਆ, ‘‘ਸ਼ਾਨਦਾਰ ਪ੍ਰਾਪਤੀ! ਸਾਡੀ ਹਾਕੀ ਟੀਮ ਨੂੰ ਮਹਿਲਾ ਏਸ਼ਿਆਈ ਚੈਂਪੀਅਨਜ਼ ਟਰਾਫੀ ਜਿੱਤਣ ’ਤੇ ਵਧਾਈ। ਉਨ੍ਹਾਂ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਸਫਲਤਾ ਅਗਲੇ ਅਥਲੀਟਾਂ ਨੂੰ ਪ੍ਰੇਰਿਤ ਕਰੇਗੀ।’’ ਉਧਰ, ਹਾਕੀ ਇੰਡੀਆ ਨੇ ਏਸ਼ਿਆਈ ਖਿਤਾਬ ਜੇਤੂ ਟੀਮ ਦੀਆਂ ਸਾਰੀਆਂ ਖਿਡਾਰਨਾਂ ਨੂੰ ਤਿੰਨ-ਤਿੰਨ ਲੱਖ ਰੁਪਏ ਅਤੇ ਸਹਿਯੋਗੀ ਸਟਾਫ ਨੂੰ ਡੇਢ-ਡੇਢ ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਹੈ। ਏਸ਼ਿਆਈ ਹਾਕੀ ਫੈਡਰੇਸ਼ਨ ਨੇ ਵੀ ਇਨਾਮਾਂ ਦਾ ਐਲਾਨ ਕੀਤਾ ਹੈ। -ਆਈਏਐੱਨਐੱਸ

Advertisement

Advertisement