For the best experience, open
https://m.punjabitribuneonline.com
on your mobile browser.
Advertisement

ਮੋਦੀ ਡਿਗਰੀ ਮਾਮਲਾ: ਅਦਾਲਤ ਨੇ ਛੇਤੀ ਸੁਣਵਾਈ ਤੋਂ ਕੀਤਾ ਇਨਕਾਰ

06:55 AM Jul 11, 2023 IST
ਮੋਦੀ ਡਿਗਰੀ ਮਾਮਲਾ  ਅਦਾਲਤ ਨੇ ਛੇਤੀ ਸੁਣਵਾਈ ਤੋਂ ਕੀਤਾ ਇਨਕਾਰ
Advertisement

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਕੇਂਦਰੀ ਸੂਚਨਾ ਕਮਿਸ਼ਨ ਦੇ ਉਸ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਯੂਨੀਵਰਸਿਟੀ (ਡੀਯੂ) ਦੀ ਪਟੀਸ਼ਨ ’ਤੇ ਛੇਤੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਵਿੱਚ ਯੂਨੀਵਰਸਿਟੀ ਨੂੰ 1978 ਵਿੱਚ ਬੀਏ ਪ੍ਰੀਖਿਆ ਪਾਸ ਕਰਨ ਵਾਲੇ ਸਾਰੇ ਵਿਦਿਆਰਥੀਆਂ ਦੇ ਰਿਕਾਰਡ ਦੀ ਜਾਂਚ ਦੀ ਇਜਾਜ਼ਤ ਦੇਣ ਦਾ ਨਿਰਦੇਸ਼ ਦਿੱਤਾ ਗਿਆ ਸੀ। ਇਸੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ ਸੀ। ਜਸਟਿਸ ਸੁਬਰਾਮਣੀਅਮ ਪ੍ਰਸਾਦ ਨੇ ਮਾਮਲੇ ਵਿੱਚ ਛੇਤੀ ਸੁਣਵਾਈ ਦੀ ਮੰਗ ਕਰਨ ’ਤੇ ਡੀਯੂ ਨੂੰ ਨੋਟਿਸ ਜਾਰੀ ਕੀਤਾ ਅਤੇ ਇਸ ਨੂੰ 13 ਅਕਤੂਬਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ, ਜਿਸ ਦਨਿ ਮੁੱਖ ਪਟੀਸ਼ਨ ’ਤੇ ਸੁਣਵਾਈ ਪਹਿਲਾਂ ਤੋਂ ਤੈਅ ਹੈ। ਹਾਈ ਕੋਰਟ ਨੇ ਕਮਿਸ਼ਨ ਦੇ 21 ਦਸੰਬਰ 2016 ਦੇ ਆਦੇਸ਼ ’ਤੇ 23 ਜਨਵਰੀ 2017 ਨੂੰ ਰੋਕ ਲਗਾ ਦਿੱਤੀ ਸੀ। -ਪੀਟੀਆਈ

Advertisement

Advertisement
Tags :
Author Image

joginder kumar

View all posts

Advertisement
Advertisement
×