ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਨੇ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ 5ਜੀ ਘੁਟਾਲਾ ਕੀਤਾ: ‘ਆਪ’

08:46 AM Apr 25, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੰਜੈ ਸਿੰਘ। -ਫੋਟੋ: ਦਿਓਲ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 24 ਅਪਰੈਲ
ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ ਵੱਲੋਂ 5ਜੀ ਸਪੈਕਟ੍ਰਮ ਲਾਇਸੈਂਸ ਦੀ ਨੀਤੀ ਵਿੱਚ ਕੀਤੇ ਬਦਲਾਅ ਨੂੰ ਇੱਕ ਵੱਡਾ ਘਪਲਾ ਕਰਾਰ ਦਿੱਤਾ ਹੈ। ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਦਾ ਕਹਿਣਾ ਹੈ ਕਿ ਮੋਦੀ 5ਜੀ ਦਾ ਵੱਡਾ ਘਪਲਾ ਕਰ ਰਹੇ ਹਨ। ਆਪਣੇ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ ਉਨ੍ਹਾਂ ਨੇ 5ਜੀ ਸਪੈਕਟ੍ਰਮ ਦੇ ਲਾਇਸੈਂਸ ਲਈ ਨਿਲਾਮੀ ਪ੍ਰਕਿਰਿਆ ਦੀ ਬਜਾਏ ਸੰਸਦ ਵਿੱਚ ‘ਪਹਿਲਾਂ ਆਓ-ਪਹਿਲਾਂ ਪਾਓ’ ਨੀਤੀ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦਾ ਸਭ ਤੋਂ ਵੱਡਾ 5ਜੀ ਮੈਗਾ ਘੁਟਾਲਾ ਸਾਬਤ ਹੋਵੇਗਾ। ਸੰਜੈ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੀ ਅਜੀਤ ਪਵਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ ਦੀ ਪੁਰਾਣੀ ਵੀਡੀਓ ਕਲਿੱਪ ਦਿਖਾਈ, ਉਸ ਵੀਡੀਓ ’ਚ ਪ੍ਰਧਾਨ ਮੰਤਰੀ ਕਹਿ ਰਹੇ ਹਨ ਕਿ ਐੱਨਸੀਪੀ ’ਤੇ ਕਰੀਬ 70 ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼ ਹੈ।
2012 ਤੋਂ ਪਹਿਲਾਂ 2ਜੀ ਸਪੈਕਟ੍ਰਮ ਲਈ ‘ਪਹਿਲਾਂ ਆਓ-ਪਹਿਲਾਂ ਪਾਓ’ ਦੀ ਨੀਤੀ ਲਾਗੂ ਸੀ ਪਰ ਇਸ ਨੂੰ ਦੇਸ਼ ਭਰ ਵਿੱਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਮੋਦੀ ਜੀ ਨੇ ਵੀ ਇਸ ਦਾ ਸਖ਼ਤ ਵਿਰੋਧ ਕੀਤਾ ਸੀ। ਇਸ ਲਈ 2012 ਵਿੱਚ ਸੁਪਰੀਮ ਕੋਰਟ ਨੇ ਨਿਲਾਮੀ ਪ੍ਰਕਿਰਿਆ ਰਾਹੀਂ ‘ਪਹਿਲਾਂ ਆਓ-ਪਹਿਲਾਂ ਪਾਓ’ ਨੀਤੀ ਅਤੇ ਐਵਾਰਡ ਸਪੈਕਟ੍ਰਮ ਨੂੰ ਰੱਦ ਕਰਨ ਦਾ ਫੈਸਲਾ ਸੁਣਾਇਆ ਸੀ ਪਰ 2023 ਵਿੱਚ ਮੋਦੀ ਸਰਕਾਰ ਨੇ ਵਿਰੋਧੀ ਧਿਰ ਦੇ 150 ਸੰਸਦ ਮੈਂਬਰਾਂ ਨੂੰ ਸਦਨ ਤੋਂ ਮੁਅੱਤਲ ਕਰ ਦਿੱਤਾ ਤੇ ਗੁਪਤ ਰੂਪ ਵਿੱਚ ‘ਪਹਿਲਾਂ ਆਓ-ਪਹਿਲਾਂ ਪਾਓ’ ਨੀਤੀ ਨੂੰ ਪਾਸ ਕਰ ਦਿੱਤਾ। ਹੁਣ ਸਰਕਾਰ ਇਸ ਨੂੰ ਦੁਬਾਰਾ ਲਾਗੂ ਕਰਨ ਲਈ ਸੁਪਰੀਮ ਕੋਰਟ ਪਹੁੰਚ ਗਈ ਹੈ ਤਾਂ ਜੋ ਮੋਦੀ ਜੀ ਦੇ ਦੋਸਤਾਂ ਨੂੰ ਫਾਇਦਾ ਹੋ ਸਕੇ। ਸੰਜੈ ਸਿੰਘ ਨੇ ਅੱਜ ਪਾਰਟੀ ਹੈੱਡਕੁਆਰਟਰ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਨੂੰ ਭ੍ਰਿਸ਼ਟਾਚਾਰ ਤੋਂ ਕੋਈ ਸੰਕੋਚ ਨਹੀਂ ਹੈ, ਸਗੋਂ ਉਹ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਸਰਪ੍ਰਸਤ ਪਾਰਟੀ ਹੈ। ਇਹ ਗੱਲ ਇਲੈਕਟੋਰਲ ਬਾਂਡ ਵਿੱਚ ਵੀ ਸਾਹਮਣੇ ਆਈ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨੇ ਆਪਣੇ ਕੁਝ ਦੋਸਤਾਂ ਦੇ 15 ਲੱਖ ਕਰੋੜ ਰੁਪਏ ਮੁਆਫ਼ ਕਰ ਦਿੱਤੇ ਹਨ। ਬੈਂਕ ਸੈਟਲਮੈਂਟ ਦੇ ਨਾਂ ’ਤੇ ਕੁਝ ਸਰਮਾਏਦਾਰਾਂ ਦੇ 3.5 ਲੱਖ ਕਰੋੜ ਰੁਪਏ ਮੁਆਫ ਕਰ ਦਿੱਤੇ ਗਏ। ਸੰਜੈ ਸਿੰਘ ਨੇ ਕਿਹਾ ਕਿ 2012 ਵਿੱਚ ਸੁਪਰੀਮ ਕੋਰਟ ਨੇ ‘ਪਹਿਲਾਂ ਆਓ-ਪਹਿਲਾਂ ਪਾਓ’ ਦੀ ਨੀਤੀ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ ਅਤੇ ਇਤਿਹਾਸਕ ਫੈਸਲਾ ਸੁਣਾਉਂਦਿਆਂ ਕਿਹਾ ਸੀ ਕਿ ਇਸ ਨੀਤੀ ਨੂੰ ਕਿਸੇ ਵੀ ਹਾਲਤ ਵਿੱਚ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ। ਸੰਜੈ ਸਿੰਘ ਨੇ ਕਿਹਾ ਕਿ ਇਹ ਲੋਕ ਸੁਪਰੀਮ ਕੋਰਟ ਦੇ ਫੈਸਲੇ ਨੂੰ ਵੀ ਨਹੀਂ ਮੰਨਦੇ। ਜਦੋਂ ਇਲੈਕਟੋਰਲ ਬਾਂਡ ’ਤੇ ਫੈਸਲਾ ਆਇਆ ਤਾਂ ਭਾਜਪਾ ਇਸ ਦੇ ਖਿਲਾਫ ਖੜ੍ਹੀ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਲਈ ਨਹੀਂ, ਸਗੋਂ ਆਪਣੇ ਦੋਸਤਾਂ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਕ ਪਾਸੇ ਭ੍ਰਿਸ਼ਟਾਚਾਰ ਦੇ ਖਿਲਾਫ ਬੋਲਦੇ ਹਨ ਅਤੇ ਦੂਜੇ ਪਾਸੇ ਭ੍ਰਿਸ਼ਟਾਚਾਰੀਆਂ ਨੂੰ ਸੁਰੱਖਿਆ ਦਿੰਦੇ ਹਨ ਅਤੇ ਉਨ੍ਹਾਂ ਨੂੰ ਲਾਇਸੈਂਸ ਦੇਣਾ ਚਾਹੁੰਦੇ ਹਨ।

Advertisement

Advertisement
Advertisement