ਮੋਦੀ ਨੇ ਤਨਜ਼ਾਨੀਆ ਦੀ ਰਾਸ਼ਟਰਪਤੀ ਨਾਲ ਕੀਤੀ ਦੁਵੱਲੇ ਤੇ ਕੌਮਾਂਤਰੀ ਮਾਮਲਿਆਂ ’ਤੇ ਚਰਚਾ
12:59 PM Oct 09, 2023 IST
ਨਵੀਂ ਦਿੱਲੀ, 9 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤਨਜ਼ਾਨੀਆ ਦੀ ਰਾਸ਼ਟਰਪਤੀ ਸਾਮੀਆ ਸੁਲੁਹੂ ਹਸਨ ਨਾਲ ਕਈ ਮਾਮਲਿਆਂ 'ਤੇ ਚਰਚਾ ਕੀਤੀ ਅਤੇ ਇਸ ਦੌਰਾਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਰਾਸ਼ਟਰਪਤੀ ਹਸਨ ਚਾਰ ਦਿਨਾਂ ਦੌਰੇ 'ਤੇ ਇੱਥੇ ਪਹੁੰਚੀ ਹਨ। ਮੋਦੀ-ਹਸਨ ਵਾਰਤਾ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਰਾਸ਼ਟਰਪਤੀ ਦੀ ਤਨਜ਼ਾਨੀਆ ਦੀ ਯਾਤਰਾ ਦੋਹਾਂ ਦੇਸ਼ਾਂ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਸਬੰਧਾਂ ਨੂੰ ਨਵੇਂ ਪੱਧਰ 'ਤੇ ਲੈ ਜਾਣ ਦਾ ਮੌਕਾ ਹੈ।
Advertisement
Advertisement