ਮੋਦੀ ਨੇ ਲੱਖ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ
11:34 AM Feb 12, 2024 IST
ਨਵੀਂ ਦਿੱਲੀ, 12 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੁਜ਼ਗਾਰ ਮੇਲੇ ਤਹਿਤ ਹਾਲ ਹੀ ਵਿੱਚ ਭਰਤੀ ਕੀਤੇ ਇੱਕ ਲੱਖ ਤੋਂ ਵੱਧ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ। ਵੀਡੀਓ ਕਾਨਫਰੰਸ ਰਾਹੀਂ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਧਾਨੀ ਦਿੱਲੀ ਵਿੱਚ ਕਰਮਯੋਗੀ ਭਵਨ ਕੰਪਲੈਕਸ ਦੇ ਪਹਿਲੇ ਪੜਾਅ ਦਾ ਨੀਂਹ ਪੱਥਰ ਵੀ ਰੱਖਿਆ। ਇਸ ਕੰਪਲੈਕਸ ਦਾ ਉਦੇਸ਼ ਮਿਸ਼ਨ ਕਰਮਯੋਗੀ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚਕਾਰ ਤਾਲਮੇਲ ਅਤੇ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੈ। ਨਵ-ਨਿਯੁਕਤ ਨੌਜਵਾਨ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਗ੍ਰਹਿ ਮੰਤਰਾਲੇ, ਉਚੇਰੀ ਸਿੱਖਿਆ ਵਿਭਾਗ, ਪਰਮਾਣੂ ਊਰਜਾ ਵਿਭਾਗ, ਰੱਖਿਆ ਮੰਤਰਾਲੇ, ਵਿੱਤੀ ਸੇਵਾਵਾਂ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਵੱਖ-ਵੱਖ ਆਸਾਮੀਆਂ 'ਤੇ ਭਰਤੀ ਹੋ ਕੇ ਸਰਕਾਰ ਵਿੱਚ ਸ਼ਾਮਲ ਹੁੰਦੇ ਹਨ।
Advertisement
Advertisement