‘ਮੋਦੀ ਗੋਤ’ ਟਿੱਪਣੀ: ਭਾਜਪਾ ਵਿਧਾਇਕ ਨੇ ਰਾਹੁਲ ਗਾਂਧੀ ਮਾਣਹਾਨੀ ਮਾਮਲੇ ’ਚ ਕੈਵੀਏਟ ਦਾਖਲ ਕੀਤੀ
03:19 PM Jul 12, 2023 IST
ਨਵੀਂ ਦਿੱਲੀ, 12 ਜੁਲਾਈਕਾਂਗਰਸ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਦੇ ਮਾਮਲੇ 'ਚ ਸ਼ਿਕਾਇਤਕਰਤਾ ਭਾਜਪਾ ਵਿਧਾਇਕ ਪੂਰਨੇਸ਼ ਮੋਦੀ ਨੇ ਸੁਪਰੀਮ ਕੋਰਟ 'ਚ ਕੈਵੀਏਟ ਦਾਇਰ ਕੀਤੀ ਹੈ। ਕੈਵੀਏਟ ’ਚ ਬੇਨਤੀ ਕੀਤੀ ਹੈ ਕਿ ਜੇ ਰਾਹੁਲ ਗਾਂਧੀ ਮੋਦੀ ਗੋਤ ਟਿੱਪਣੀ ਮਾਮਲੇ 'ਚ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾਇਰ ਕਰਦੇ ਹਨ ਤਾਂ ਸ਼ਿਕਾਇਤਕਰਤਾ ਦਾ ਪੱਖ ਵੀ ਸੁਣਿਆ ਜਾਵੇ। 7 ਜੁਲਾਈ ਨੂੰ ਗੁਜਰਾਤ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਦੋਸ਼ੀ ਠਹਿਰਾਏ ਜਾਣ 'ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਸ੍ਰੀ ਗਾਂਧੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਸੁਪਰੀਮ ਕੋਰਟ ਦੀ ਵੈੱਬਸਾਈਟ ਮੁਤਾਬਕ ਪੂਰਨੇਸ਼ ਮੋਦੀ ਨੇ ਐਡਵੋਕੇਟ ਪੀਐੱਸ ਸੁਧੀਰ ਰਾਹੀਂ ਉਸੇ ਦਨਿ ਸੁਪਰੀਮ ਕੋਰਟ ਵਿੱਚ ਕੈਵੀਏਟ ਦਾਇਰ ਕੀਤੀ।
Advertisement
Advertisement
Advertisement