ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਦੀ ਸਰਕਾਰ ‘ਲੀਕ ਤੇ ਧੋਖਾਧੜੀ’ ਬਗ਼ੈਰ ਕੋਈ ਪ੍ਰੀਖਿਆ ਨਹੀਂ ਕਰਵਾ ਸਕਦੀ: ਕਾਂਗਰਸ

11:33 AM Jun 20, 2024 IST

ਨਵੀਂ ਦਿੱਲੀ, 20 ਜੂਨ
ਕਾਂਗਰਸ ਨੇ ਯੂਜੀਸੀ-ਨੈੱਟ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਮੋਦੀ ਸਰਕਾਰ ‘ਲੀਕ ਅਤੇ ਧੋਖਾਧੜੀ’ ਤੋਂ ਬਿਨਾਂ ਕੋਈ ਪ੍ਰੀਖਿਆ ਨਹੀਂ ਕਰਵਾ ਸਕਦੀ। ਸਿੱਖਿਆ ਮੰਤਰਾਲੇ ਨੇ ਬੁੱਧਵਾਰ ਨੂੰ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਵੱਲੋਂ ਕਰਵਾਈ ਯੂਜੀਸੀ-ਨੈੱਟ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਅਤੇ ਮਾਮਲਾ ਪੂਰੀ ਜਾਂਚ ਲਈ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਕੀਤਾ,‘ਪ੍ਰਧਾਨ ਮੰਤਰੀ ਹਰ ਸਾਲ 'ਪਰੀਕਸ਼ਾ ਪੇ ਚਰਚਾ' ਨਾਮਕ ਸ਼ਾਨਦਾਰ ਤਮਾਸ਼ਾ ਕਰਦੇ ਹਨ ਪਰ ਉਨ੍ਹਾਂ ਦੀ ਸਰਕਾਰ ਲੀਕ ਅਤੇ ਧੋਖਾਧੜੀ ਤੋਂ ਬਿਨਾਂ ਕੋਈ ਪ੍ਰੀਖਿਆ ਨਹੀਂ ਕਰਵਾ ਸਕਦੀ ਹੈ। ਐੱਨਈਈਟੀ-ਗ੍ਰੈਜੂਏਟ 2024 ’ਤੇ ਬਹੁਤ ਗੰਭੀਰ ਸਵਾਲ ਉਠਾਏ ਗਏ ਹਨ। ਸਿੱਖਿਆ ਮੰਤਰੀ ਵੀ ਇਹ ਮੰਨਣ ਲਈ ਮਜਬੂਰ ਹੋ ਗਏ ਹਨ। ਐੱਨਟੀਏ ਇਮਾਨਦਾਰੀ ਘੋਰ ਸ਼ੱਕ ਦੇ ਘੇਰੇ ਵਿੱਚ ਹੈ।’

Advertisement

Advertisement