For the best experience, open
https://m.punjabitribuneonline.com
on your mobile browser.
Advertisement

ਮੋਦੀ ਸਰਕਾਰ ਨੇ ਮਹਿੰਗਾਈ ਤੋਂ ਬਿਨਾਂ ਕੁਝ ਨਹੀਂ ਦਿੱਤਾ: ਸਿੰਗਲਾ

08:32 AM May 25, 2024 IST
ਮੋਦੀ ਸਰਕਾਰ ਨੇ ਮਹਿੰਗਾਈ ਤੋਂ ਬਿਨਾਂ ਕੁਝ ਨਹੀਂ ਦਿੱਤਾ  ਸਿੰਗਲਾ
ਰੂਪਨਗਰ ਵਿੱਚ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਬਰਿੰਦਰ ਸਿੰਘ ਢਿੱਲੋਂ।
Advertisement

ਜਗਮੋਹਨ ਸਿੰਘ
ਰੂਪਨਗਰ, 24 ਮਈ
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਵਿਜੈਇੰਦਰ ਸਿੰਗਲਾ ਨੇ ਸਥਾਨਕ ਪੁਰਾਣੀ ਸਬਜ਼ੀ ਮੰਡੀ ਵਿੱਚ ਹਲਕਾ ਇੰਚਾਰਜ ਬਰਿੰਦਰ ਸਿੰਘ ‌ਢਿੱਲੋਂ ਤੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੈ ਵਰਮਾ ਦੀ ਦੇਖ ਰੇਖ ਅਧੀਨ ਕਰਾਵਾਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਸ ਸਾਲਾਂ ਦੇ ਰਾਜ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਨੇ ਸਿਵਾਏ ਮਹਿੰਗਾਈ ਦੇ ਲੋਕਾਂ ਨੂੰ ਕੁਝ ਨਹੀਂ ਦਿੱਤਾ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਹਰ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ ਜਾਂਦੀ ਹੈ ਤੇ ਦੇਸ਼ ਦਾ ਸਰਬਪੱਖੀ ਵਿਕਾਸ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਚੋਣ ਜਿੱਤਣ ਉਪਰੰਤ ਲੋਕ ਸਭਾ ਹਲਕੇ ਅਧੀਨ ਵੱਖ-ਵੱਖ ਤਰ੍ਹਾਂ ਦੇ ਉਦਯੋਗ ਲਿਆ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਸੀਲੇ ਪੈਦਾ ਕਰਨਗੇ। ਹਲਕਾ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਵਿਸਵਾਸ਼ ਦਿਵਾਇਆ ਕਿ ਰੂਪਨਗਰ ਵਿਧਾਨ ਸਭਾ ਹਲਕੇ ਦੇ ਸਮੂਹ ਵੋਟਰ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੰਜੈ ਵਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਣੀ, ਸਮੂਹ ਨਗਰ ਕੌਂਸਲਰ, ਬਲਾਕ ਪ੍ਰਧਾਨ ਸਰਬਜੀਤ ਸਿੰਘ ਸੈਣੀ, ਸੁਮਨ ਸੈਣੀ ਪ੍ਰਧਾਲ ਮਹਿਲਾ ਕਾਂਗਰਸ, ਰਮੇਸ਼ ਗੋਇਲ, ਪ੍ਰਵੇਸ਼ ਸੋਨੀ ਆਦਿ ਸਮੇਤ ਹੋਰ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×