ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਦੀ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ: ਮਾਨ

08:02 AM Aug 05, 2023 IST

ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 4 ਅਗਸਤ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਹਲਕਾ ਸੰਗਰੂਰ ਦੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੌਰਾਨ ਲੋਕਤੰਤਰ ਦਾ ਜੋ ਘਾਣ ਹੋਇਆ ਹੈ, ਉਸ ਨਾਲ ਦੇਸ਼ ਦਾ ਵਿਸ਼ਵ ਪੱਧਰ ’ਤੇ ਸਿਰ ਨੀਵਾਂ ਹੋਇਆ ਹੈ। ਅੱਜ ਇੱਥੇ ਨਿੱਜੀ ਦੌਰੇ ਦੌਰਾਨ ਚੋਣਵੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਮਾਨ ਨੇ ਅਫਸੋਸ ਪ੍ਰਗਟ ਕੀਤਾ ਕਿ ਸਪੀਕਰ ਸਾਹਿਬ ਨੂੰ ਚਾਹੀਦਾ ਸੀ ਕਿ ਵਿਰੋਧੀ ਦਲਾਂ ਦੇ ਮੈਂਬਰਾਂ ਅਤੇ ਸਰਕਾਰ ਵਿਚਕਾਰ ਕੜੀ ਬਣ ਕੇ ਅਹਿਮ ਮੁੱਦਿਆਂ ’ਤੇ ਬਹਿਸ ਕਰਵਾਉਂਦੇ ਪਰ ਉਹ ਅੱਖਾਂ ਮੀਟ ਕੇ ਰੌਲੇ ਰੱਪੇ ਦੌਰਾਨ ਸਾਰੇ ਕਾਨੂੰਨ ਗੈਰ ਸੰਵਿਧਾਨਕ ਢੰਗ ਨਾਲ ਪਾਸ ਕਰਵਾਈ ਜਾ ਰਹੇ ਹਨ। ਮਨੀਪੁਰ ਅਤੇ ਨੂਹ ਦੀਆਂ ਘਟਨਾਵਾਂ ’ਤੇ ਸ੍ਰੀ ਮਾਨ ਨੇ ਕਿਹਾ ਕਿ ਇਹ ਸਾਰੇ ਕੰਮ ਸਰਕਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਜਿੱਤਣ ਦੇ ਮੰਤਵ ਨਾਲ ਕਰਵਾ ਰਹੀ ਹੈ।

Advertisement

Advertisement