ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੂਬਿਆਂ ਦਾ ਗਲ਼ ਘੁੱਟ ਕੇ ਜਮਹੂਰੀਅਤ ਨੂੰ ਕੁਚਲ ਰਹੀ ਹੈ ਮੋਦੀ ਸਰਕਾਰ: ਕਟਾਰੂਚੱਕ

07:07 AM May 04, 2024 IST
ਬਲਾਕ ਪ੍ਰਧਾਨਾਂ ਅਤੇ ਪਾਰਟੀ ਵਰਕਰਾਂ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ।

ਐੱਨਪੀ. ਧਵਨ
ਪਠਾਨਕੋਟ, 3 ਮਈ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੰਘਵਾਦ ਤਹਿਤ ਰਾਜਾਂ ਦਾ ਗਲਾ ਘੁੱਟ ਕੇ ਕੇਂਦਰੀਕਰਨ ਕੀਤਾ ਜਾ ਰਿਹਾ ਹੈ ਅਤੇ ਜਮਹੂਰੀਅਤ ਨੂੰ ਕੁਚਲਿਆ ਜਾ ਰਿਹਾ ਹੈ। ਰਾਜਾਂ ਦੇ ਹੱਕ ਖੋਹੇ ਜਾ ਰਹੇ ਹਨ ਅਤੇ ਪੰਜਾਬ ਦੇ ਬਣਦੇ ਫੰਡ ਵੀ ਰੋਕ ਲਏ ਗਏ ਹਨ। ਇਸ ਦਾ ਜਵਾਬ ਮੋਦੀ ਸਰਕਾਰ ਨੂੰ ਇਨ੍ਹਾਂ ਚੋਣਾਂ ਵਿੱਚ ਹਰਾ ਕੇ ਦਿੱਤਾ ਜਾਵੇ। ਇਹ ਸੱਦਾ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਾਰਾਗੜ੍ਹ ਵਿੱਚ ਬਲਾਕ ਨਰੋਟ ਜੈਮਲ ਸਿੰਘ ਅਤੇ ਤਾਰਾਗੜ੍ਹ ਦੇ ਬਲਾਕ ਪ੍ਰਧਾਨਾਂ, ਸਰਪੰਚਾਂ ਅਤੇ ਪਾਰਟੀ ਦੇ ਸਰਗਰਮ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਮੀਟਿੰਗ ਲੋਕ ਸਭਾ ਚੋਣ ਨੂੰ ਲੈ ਕੇ ਅਗਲੇਰੀ ਰਣਨੀਤੀ ਤਿਆਰ ਕਰਨ ਲਈ ਬੁਲਾਈ ਗਈ ਸੀ। ਇਸ ਮੌਕੇ ਬਲਾਕ ਪ੍ਰਧਾਨ ਸੂਬੇਦਾਰ ਕੁਲਵੰਤ ਸਿੰਘ, ਨਰੇਸ਼ ਸੈਣੀ, ਪਵਨ ਸੈਣੀ, ਵਿਕਾਸ ਕੁਮਾਰ, ਭੁਪਿੰਦਰ ਸਿੰਘ ਮੁੰਨਾ, ਸੰਦੀਪ ਕੁਮਾਰ ਆਦਿ ਹਾਜ਼ਰ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮੁੱਦਿਆਂ ਤੋਂ ਭਟਕ ਗਈ ਹੈ ਅਤੇ ਇਸ ਦੇ ਰਾਜਕਾਲ ਵਿੱਚ ਨਫਰਤ ਦੀ ਰਾਜਨੀਤੀ ਪੈਦਾ ਹੋਈ ਹੈ। ਬੇਰੁਜ਼ਗਾਰੀ, ਮਹਿੰਗਾਈ ਉਪਰ ਇਹ ਸਰਕਾਰ ਕੁੱਝ ਵੀ ਨਹੀਂ ਕਰ ਸਕੀ ਅਤੇ ਨਾ ਹੀ ਇਸ ਕੋਲ ਕੋਈ ਏਜੰਡਾ ਹੈ। ਹੁਣ ਤੱਕ ਇਸ ਨੇ ਵਿਰੋਧੀਆਂ ਨੂੰ ਦਬਾਉਣ ਲਈ ਸੰਵਿਧਾਨਕ ਸੰਸਥਾਵਾਂ ਈਡੀ, ਸੀਬੀਆਈ, ਚੋਣ ਕਮਿਸ਼ਨ, ਇਨਕਮ ਟੈਕਸ ਅਤੇ ਨਿਆਂਪਾਲਿਕਾ ਨੂੰ ਆਪਣੇ ਸਿਆਸੀ ਹਿਤਾਂ ਲਈ ਵਰਤਿਆ ਹੈ। ਜੇਕਰ ਇਹ ਸਰਕਾਰ ਮੁੜ ਸੱਤਾ ਵਿੱਚ ਆ ਗਈ ਤਾਂ ਇਸ ਨੇ ਭਵਿੱਖ ਵਿੱਚ ਸੰਵਿਧਾਨ ਦਾ ਗਲਾ ਘੁੱਟ ਕੇ ਚੋਣਾਂ ਵੀ ਨਹੀਂ ਕਰਵਾਏਗੀ। ਇਸ ਕਰਕੇ ਇਸ ਸਰਕਾਰ ਦੇ ਛੁਪੇ ਮੰਤਵਾਂ ਨੂੰ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਅਤੇ ਆਪਣੀ ਵੋਟ ਸੋਚ-ਸਮਝ ਕੇ ਪਾਉਣੀ ਚਾਹੀਦੀ ਹੈ।

Advertisement

Advertisement
Advertisement