ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਣ ਲਈ ਐੱਲਜੀ ਦਾ ਮੋਢਾ ਵਰਤ ਰਹੀ ਹੈ ਮੋਦੀ ਸਰਕਾਰ: ਟੀਨੂ

10:31 AM May 08, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 7 ਮਈ
ਆਮ ਆਦਮੀ ਪਾਰਟੀ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਪਵਨ ਕੁਮਾਰ ਟੀਨੂ ਨੇ ਅੱਜ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਦੇ ਹੋਏ ਸਪੱਸ਼ਟ ਕੀਤਾ ਕਿ 2024 ਦੀਆਂ ਹੋ ਰਹੀਆਂ ਲੋਕ ਸਭਾ ਦੀਆਂ ਚੋਣਾਂ ਦੋ ਧਿਰਾਂ ਵਿਚਾਲੇ ਸਿੱਧੀ ਲੜਾਈ ਹੈ। ਪਵਨ ਕੁਮਾਰ ਟੀਨੂ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖਾ ਵਾਰ ਕਰਦਿਆ ਕਿਹਾ ਕਿ ਕੇਂਦਰ ਦੀ ਸਰਕਾਰ ਅਰਵਿੰਦ ਕੇਜਰੀਵਾਲ ਤੋਂ ਏਨਾ ਡਰੀ ਹੋਈ ਹੈ ਕਿ ਉਨ੍ਹਾਂ ਦੀ ਜ਼ਮਾਨਤ ਦੀ ਸੁਣਵਾਈ ਤੋਂ ਘਬਰਾ ਗਈ ਕਿ ਉਸ ਐੱਲਜੀ ਦਾ ਮੋਢਾ ਵਰਤ ਰਹੀ ਤਾਂ ਜੋ ਉਨ੍ਹਾਂ ਨੂੰ ਲੰਮਾ ਸਮਾਂ ਜੇਲ੍ਹ ਵਿੱਚ ਡੱਕਿਆ ਜਾ ਸਕੇ। ਪਵਨ ਕੁਮਾਰ ਟੀਨੂ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਇਸ ਵਿੱਚ ਸਫਲ ਨਹੀਂ ਹੋ ਸਕੇਗੀ।
ਪਵਨ ਟੀਨੂ ਨੇ ਅੱਜ ਜਲੰਧਰ ਛਾਉਣੀ ਐਸੰਬਲੀ ਹਲਕੇ ਦੇ ਪਿੰਡਾਂ ਸਮਰਾਏ, ਭੋਡੇ ਸਪਰਾਏ, ਖੁਸਰੋਪੁਰ, ਗੜ੍ਹਾ, ਖਾਂਬਰਾ ਤੇ ਹੋਰਨਾਂ ਥਾਵਾਂ `ਤੇ ਵੱਡੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਰ.ਐੱਸ.ਐੱਸ. ਦਾ ਕੰਮ ਕਰਨ ਦਾ ਤਰੀਕਾ ਬੜਾ ਅਜੀਬ ਹੈ ਉਸ ਦੇ ਆਗੂ ਉਪਰੋਂ-ਉਪਰੋਂ ਸੰਵਿਧਾਨ ਦੇ ਹੱਕ ਵਿੱਚ ਗੱਲਾਂ ਕਰਦੇ ਹਨ ਪਰ ਅੰਦਰੋ-ਅੰਦਰੀ ਸੰਵਿਧਾਨਕ ਅਦਾਰਿਆਂ ਨੂੰ ਕਮਜੋਰ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਦੇ ਸੰਵਿਧਾਨ ਨੂੰ ਬਚਾਉਣਾ ਹੈ ਤਾਂ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨਾ ਹੋਵੇਗਾ।
ਪਵਨ ਟੀਨੂ ਨੇ ਦੱਸਿਆ ਕਿ ਸੰਵਿਧਾਨ ਦੀ ਪਹਿਰੇਦਾਰੀ ਵਿੱਚ ਆਮ ਆਦਮੀ ਪਾਰਟੀ ਦੇ ਸੰਘਰਸ਼ ਤੋਂ ਭਾਜਪਾ ਡਰੀ ਹੋਈ ਹੈ ਕਿਉਂਕਿ ‘ਆਪ’ ਨੂੰ ਲੋਕਾਂ ਦੀ ਵੱਡੀ ਹਮਾਇਤ ਮਿਲ ਰਹੀ ਹੈ।

Advertisement

Advertisement
Advertisement