For the best experience, open
https://m.punjabitribuneonline.com
on your mobile browser.
Advertisement

ਮੋਦੀ ਸਰਕਾਰ ਹੈਟ੍ਰਿਕ ਬਣਾਉਣ ਲਈ ਤਿਆਰ: ਸੰਜੇ ਟੰਡਨ

08:44 AM May 04, 2024 IST
ਮੋਦੀ ਸਰਕਾਰ ਹੈਟ੍ਰਿਕ ਬਣਾਉਣ ਲਈ ਤਿਆਰ  ਸੰਜੇ ਟੰਡਨ
ਚੰਡੀਗੜ੍ਹ ਵਿੱਚ ਇਕ ਮਾਰਕੀਟ ਦੇ ਦੁਕਾਨਦਾਰ ਭਾਜਪਾ ਉਮੀਦਵਾਰ ਸੰਜੇ ਟੰਡਨ ਦਾ ਸਵਾਗਤ ਕਰਦੇ ਹੋਏ। -ਫੋਟੋ: ਪ੍ਰਦੀਪ ਤਿਵਾੜੀ
Advertisement

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 3 ਮਈ
ਚੰਡੀਗੜ੍ਹ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣ ਕੇ ਹੈਟ੍ਰਿਕ ਲਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਸ ਹੈਟ੍ਰਿਕ ਵਿੱਚ ਚੰਡੀਗੜ੍ਹ ਸੀਟ ਵੀ ਜਿੱਤ ਕੇ ਸਕੋਰ ਬੋਰਡ ਵਿੱਚ ਸ਼ਾਮਲ ਕੀਤੀ ਜਾਵੇਗੀ। ਉਹ ਆਪਣੇ ਚੋਣ ਪ੍ਰਚਾਰ ਦੌਰਾਨ ਇੱਕ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਟੰਡਨ ਨੇ ਅੱਜ ਸੈਕਟਰ-16 ਅਤੇ ਸੈਕਟਰ-19 ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਭਾਜਪਾ ਉਮੀਦਵਾਰ ਨੇ ਦੇਸ਼ ਦੀ ਮਜ਼ਬੂਤੀ ਅਤੇ ਤਰੱਕੀ ਲਈ ਪਹਿਲੀ ਜੂਨ ਨੂੰ ਭਾਜਪਾ ਦੇ ਸਮਰਥਨ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਸ੍ਰੀ ਟੰਡਨ ਨੇ ਸੈਕਟਰ-19 ਸੀ ਵਿੱਚ ਚੋਣ ਪ੍ਰਚਾਰ ਦੌਰਾਨ ਮਾਰਕੀਟ ਦੇ ਦੁਕਾਨਦਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਾਜਪਾ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਜਨਤਕ ਮੀਟਿੰਗਾਂ ਦੌਰਾਨ ਟੰਡਨ ਨੇ ਵੋਟਰਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਦੌਰਾਨ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਚੰਡੀਗੜ੍ਹ ਸ਼ਹਿਰ ਪਿਛਲੇ 10 ਸਾਲਾਂ ਵਿੱਚ ਵਿਕਾਸ ਦਾ ਨਮੂਨਾ ਬਣ ਗਿਆ ਹੈ। ਸ਼ਹਿਰ ਦੇ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਵਿੱਚ ਕੇਂਦਰੀ ਲੀਡਰਸ਼ਿਪ ਨੇ ਅਹਿਮ ਭੂਮਿਕਾ ਨਿਭਾਈ ਹੈ।

Advertisement

Advertisement
Author Image

sukhwinder singh

View all posts

Advertisement
Advertisement
×