For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਦੀ ਲੋਕਪ੍ਰਿਅਤਾ ਤੋਂ ਮੋਦੀ ਸਰਕਾਰ ਬੁਖਲਾਈ: ਕਟਾਰੂਚੱਕ

08:07 AM Mar 31, 2024 IST
ਕੇਜਰੀਵਾਲ ਦੀ ਲੋਕਪ੍ਰਿਅਤਾ ਤੋਂ ਮੋਦੀ ਸਰਕਾਰ ਬੁਖਲਾਈ  ਕਟਾਰੂਚੱਕ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਿੱਲੀ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਮਹਿਲਾ ਪਾਰਟੀ ਵਰਕਰਾਂ ਨੂੰ ਮਿਲਦੇ ਹੋਏ।-ਫੋਟੋ: ਐੱਨ.ਪੀ.ਧਵਨ
Advertisement

ਪੱਤਰ ਪ੍ਰੇਰਕ
ਪਠਾਨਕੋਟ, 30 ਮਾਰਚ
‘‘ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਕੀਤੀ ਗਈ ਗ੍ਰਿਫਤਾਰੀ ਪੂਰੀ ਤਰ੍ਹਾਂ ਨਾਲ ਗਲਤ ਹੈ ਅਤੇ ਇਸ ਦੀ ਦੇਸ਼ ਦੇ ਇਲਾਵਾ ਸੰਸਾਰ ਪੱਧਰ ’ਤੇ ਨਿੰਦਾ ਕੀਤੀ ਜਾ ਰਹੀ ਹੈ। ਇੱਥੋਂ ਤੱਕ ਕਿ ਅਮਰੀਕਾ ਅਤੇ ਸੰਯੁਕਤ ਰਾਸ਼ਟਰ ਨੇ ਵੀ ਇਸ ਗ੍ਰਿਫਤਾਰੀ ਉਪਰ ਚਿੰਤਾ ਪ੍ਰਗਟ ਕੀਤੀ ਹੈ। ਇਸ ਗ੍ਰਿਫਤਾਰੀ ਦਾ ਪੂਰੀ ਤਰ੍ਹਾਂ ਵਿਰੋਧ ਕਰਨ ਲਈ ਇੰਡੀਆ ਗੱਠਜੋੜ ਵੱਲੋਂ ਭਲਕੇ 31 ਮਾਰਚ ਨੂੰ ਦਿੱਲੀ ਵਿੱਚ ਕੀਤੀ ਜਾਣ ਵਾਲੀ ਰੈਲੀ ਲਾਮਿਸਾਲ ਤੇ ਇਤਿਹਾਸਕ ਹੋਵੇਗੀ।’’ ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇੱਥੋਂ ਦਿੱਲੀ ਰੈਲੀ ਲਈ ਰਵਾਨਾ ਹੋਣ ਸਮੇਂ ਆਪਣੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਕਹਿਣਾ ਸੀ ਕਿ ਅਰਵਿੰਦ ਕੇਜਰੀਵਾਲ ਦੀ ਲੋਕਪ੍ਰਿਅਤਾ ਤੋਂ ਕੇਂਦਰ ਦੀ ਮੋਦੀ ਸਰਕਾਰ ਬੁਖਲਾ ਗਈ ਹੈ ਅਤੇ ਉਨ੍ਹਾਂ ਦਾ ਅਕਸ ਖਰਾਬ ਕਰਨ ਲਈ ਗ੍ਰਿਫ਼ਤਾਰ ਕਰਨ ਤੱਕ ਪੁੱਜ ਗਈ ਹੈ ਪਰ ਦੇਸ਼ ਦੇ ਲੋਕ ਅਰਵਿੰਦ ਕੇਜਰੀਵਾਲ ਦੇ ਨਾਲ ੜ੍ਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਰਵਿੰਦ ਕੇਜਰੀਵਾਲ ਨੂੰ ਈਨ ਮਨਾਉਣਾ ਚਾਹੁੰਦੀ ਸੀ ਤਾਂ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਜਾਣ। ਇਹੀ ਰਸਤਾ ਮੋਦੀ ਸਰਕਾਰ ਨੇ ਹੋਰ ਵੀ ਪਾਰਟੀਆਂ ਦੇ ਆਗੂਆਂ ਉਪਰ ਅਪਨਾਇਆ ਹੈ ਅਤੇ ਈਡੀ ਰਾਹੀਂ ਛਾਪੇ ਮਰਵਾ ਕੇ ਇਲੈਕਟਰੋਲ ਬਾਂਡਾਂ ਦੀ ਸ਼ਕਲ ਵਿੱਚ ਚੋਣ ਚੰਦਾ ਇਕੱਤਰ ਕੀਤਾ ਹੈ। ਮੰਤਰੀ ਦਾ ਇਹ ਵੀ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਕਹਿੰਦੇ ਨਹੀਂ ਥੱਕਦੇ ਕਿ ਇਸ ਵਾਰ ਚੋਣਾਂ ਵਿੱਚ ਭਾਜਪਾ ਦਾ ਅੰਕੜਾ 400 ਨੂੰ ਟੱਪ ਜਾਵੇਗਾ।

Advertisement

Advertisement
Author Image

sanam grng

View all posts

Advertisement
Advertisement
×