For the best experience, open
https://m.punjabitribuneonline.com
on your mobile browser.
Advertisement

ਮੋਦੀ ਸਰਕਾਰ ਨੇ ਅੰਨਦਾਤੇ ਤੇ ਗਰੀਬ ਵਰਗ ਨੂੰ ਲਤਾੜਿਆ: ਅਮਰ ਸਿੰਘ

08:35 AM May 31, 2024 IST
ਮੋਦੀ ਸਰਕਾਰ ਨੇ ਅੰਨਦਾਤੇ ਤੇ ਗਰੀਬ ਵਰਗ ਨੂੰ ਲਤਾੜਿਆ  ਅਮਰ ਸਿੰਘ
ਪਾਇਲ ’ਚ ਰੋਡ ਸ਼ੋਅ ਦੌਰਾਨ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਤੇ ਲਖਵੀਰ ਸਿੰਘ।
Advertisement

ਦੇਵਿੰਦਰ ਸਿੰਘ ਜੱਗੀ
ਪਾਇਲ, 30 ਮਈ
ਚੋਣ ਪ੍ਰਚਾਰ ਦੇ ਆਖਰੀ ਦਿਨ ਪਾਇਲ ਤੋਂ ਮਲੌਦ ਤੱਕ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿੱਚ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਰੋਡ ਸ਼ੋਅ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਮੋਟਰਸਾਈਕਲ ਤੇ ਗੱਡੀਆਂ ’ਚ ਕਾਂਗਰਸੀ ਵਰਕਰ ਸ਼ਾਮਲ ਹੋਏ। ਕਾਂਗਰਸੀ ਉਮੀਦਵਾਰ ਨੇ ਕਿਹਾ ਕਿ ਦੇਸ਼ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਅੰਨਦਾਤੇ, ਮਜ਼ਦੂਰ ਤੇ ਗਰੀਬ ਵਰਗ ਨੂੰ ਲਤਾੜਿਆ ਹੈ ਤੇ ਸਰਮਾਏਦਾਰਾਂ ਤੇ ਕਾਰਪੋਰੇਟਾਂ ਦੇ ਕਰਜ਼ੇ ਮੁਆਫ ਕੀਤੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਸਤਾਏ ਲੋਕਾਂ ਅੰਦਰ ਕਾਂਗਰਸ ਪਾਰਟੀ ਨੂੰ ਜਿਤਾਉਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਰਾਹੁਲ ਗਾਂਧੀ ਦੇ ਹੱਥ ਮਜ਼ਬੂਤ ਕਰਨ ਲਈ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ।

Advertisement

Advertisement
Advertisement
Author Image

joginder kumar

View all posts

Advertisement