ਮੋਦੀ ਨੇ ਨੇਤਨਯਾਹੂ ਨਾਲ ਕੀਤੀ ਗੱਲਬਾਤ
06:38 AM Oct 01, 2024 IST
Advertisement
ਨਵੀਂ ਦਿੱਲੀ:
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇਜ਼ਰਾਇਲੀ ਹਮਰੁਤਬਾ ਬੈਂਜਾਮਿਨ ਨੇਤਨਯਾਹੂ ਨਾਲ ਪੱਛਮੀ ਏਸ਼ੀਆ ਦੇ ਹਾਲਾਤ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਅਤਿਵਾਦ ਲਈ ਦੁਨੀਆ ’ਚ ਕੋਈ ਥਾਂ ਨਹੀਂ ਹੈ। ਮੋਦੀ ਨੇ ਕਿਹਾ ਕਿ ਖੇਤਰੀ ਤਣਾਅ ਰੋਕਣਾ ਅਹਿਮ ਹੈ ਅਤੇ ਸਾਰੇ ਬੰਧਕਾਂ ਦੀ ਸੁਰੱਖਿਅਤ ਰਿਹਾਈ ਯਕੀਨੀ ਬਣਾਈ ਜਾਵੇ। ਪ੍ਰਧਾਨ ਮੰਤਰੀ ਨੇ ‘ਐਕਸ’ ’ਤੇ ਕਿਹਾ ਕਿ ਭਾਰਤ ਸ਼ਾਂਤੀ ਤੇ ਸਥਿਰਤਾ ਦੀ ਫੌਰੀ ਬਹਾਲੀ ਦੀਆਂ ਕੋਸ਼ਿਸ਼ਾਂ ਪ੍ਰਤੀ ਵਚਨਬੱਧ ਹੈ। ਮੋਦੀ ਨੇ ਕਿਸੇ ਖਾਸ ਘਟਨਾ ਦਾ ਜ਼ਿਕਰ ਨਹੀਂ ਕੀਤਾ ਹੈ ਪਰ ਲਿਬਨਾਨ ’ਚ ਪਿਛਲੇ ਹਫ਼ਤੇ ਇਜ਼ਰਾਈਲ ਵੱਲੋਂ ਕੀਤੇ ਗਏ ਹਮਲਿਆਂ ਦੌਰਾਨ ਦਹਿਸ਼ਤੀ ਜਥੇਬੰਦੀ ਹਿਜ਼ਬੁੱਲਾ ਦੇ ਮੁਖੀ ਹਸਨ ਨਸਰੱਲਾ ਸਮੇਤ ਸੱਤ ਕਮਾਂਡਰ ਮਾਰੇ ਜਾ ਚੁੱਕੇ ਹਨ। -ਪੀਟੀਆਈ
Advertisement
Advertisement