ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਵੱਲੋਂ ਪੋਪ ਫਰਾਂਸਿਸ ਨੂੰ ਭਾਰਤ ਆਉਣ ਦਾ ਸੱਦਾ

10:32 PM Jun 14, 2024 IST

ਬਾਰੀ, 14 ਜੂਨ
ਇਟਲੀ ਦੇ ਅਪੁਲੀਆ ’ਚ ਜੀ-7 ਸਿਖਰ ਸੰਮੇਲਨ ਦੇ ਵਿਸ਼ੇਸ਼ ਇਜਲਾਸ ’ਚ ਹਿੱਸਾ ਲੈਣ ਲਈ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੋਪ ਫਰਾਂਸਿਸ ਨਾਲ ਮੁਲਾਕਾਤ ਕੀਤੀ। ਮੋਦੀ ਨੇ ਵ੍ਹੀਲ ਚੇਅਰ ’ਤੇ ਬੈਠੇ ਕੈਥੋਲਿਕ ਚਰਚ ਦੇ 87 ਵਰ੍ਹਿਆਂ ਦੇ ਮੁਖੀ ਪੋਪ ਫਰਾਂਸਿਸ ਨਾਲ ਗਲਵੱਕੜੀ ਪਾਈ ਅਤੇ ਹਲਕੇ-ਫੁਲਕੇ ਅੰਦਾਜ਼ ’ਚ ਗੱਲਬਾਤ ਕੀਤੀ। ਉਨ੍ਹਾਂ ਪੋਪ ਫਰਾਂਸਿਸ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਅਤੇ ਪ੍ਰਿਥਵੀ ਨੂੰ ਬਿਹਤਰ ਬਣਾਉਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਸ਼ਲਾਘਾ ਕਰਦੇ ਹਨ। ਪੋਪ ਨੇ ਜੀ-7 ਦੇ ਵਿਸ਼ੇਸ਼ ਇਜਲਾਸ ’ਚ ਮਸਨੂਈ ਬੌਧਿਕਤਾ (ਏਆਈ), ਊਰਜਾ, ਅਫ਼ਰੀਕਾ ਅਤੇ ਭੂ-ਮੱਧਸਾਗਰ ਜਿਹੇ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਏਆਈ ਦੀ ਬਿਹਤਰ ਵਰਤੋਂ ਕਰਨਾ ਸਾਡੇ ਸਾਰਿਆਂ ’ਤੇ ਨਿਰਭਰ ਹੈ। -ਪੀਟੀਆਈ

Advertisement

Advertisement
Advertisement