For the best experience, open
https://m.punjabitribuneonline.com
on your mobile browser.
Advertisement

ਤੱਥਾਂ ਦੇ ਆਧਾਰ ’ਤੇ ਨਹੀਂ ਬੋਲ ਰਹੇ ਮੋਦੀ: ਪ੍ਰਿਯੰਕਾ

07:25 AM May 09, 2024 IST
ਤੱਥਾਂ ਦੇ ਆਧਾਰ ’ਤੇ ਨਹੀਂ ਬੋਲ ਰਹੇ ਮੋਦੀ  ਪ੍ਰਿਯੰਕਾ
ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੀ ਹੋਈ ਕਾਂਗਰਸੀ ਨੇਤਾ ਪ੍ਰਿਯੰਕਾ ਗਾਂਧੀ। -ਫੋਟੋ: ਪੀਟੀਆਈ
Advertisement

* ਰਾਹੁਲ ਦੇ ਹੱਕ ਵਿੱਚ ਚੋਣ ਪ੍ਰਚਾਰ

Advertisement

ਰਾਏ ਬਰੇਲੀ, 8 ਮਈ
ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ‘ਝੂਠ’ ਤੋਂ ਤੰਗ ਆ ਚੁੱਕੇ ਹਨ। ਇਸ ਦੇ ਨਾਲ ਹੀ ਪ੍ਰਿਯੰਕਾ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿਛਲੇ ਕੁਝ ਸਮੇਂ ਤੋਂ ਆਪਣੇ ਭਾਸ਼ਨਾਂ ਵਿੱਚ ‘ਕਲਪਨਾ ਦਾ ਭਰਪੂਰ ਇਸਤੇਮਾਲ’ ਕਰ ਰਹੇ ਹਨ ਅਤੇ ਤੱਥਾਂ ਦੇ ਆਧਾਰ ’ਤੇ ਨਹੀਂ ਬੋਲ ਰਹੇ। ਪ੍ਰਿਯੰਕਾ ਗਾਂਧੀ ਦੀ ਇਹ ਟਿੱਪਣੀ ਪ੍ਰਧਾਨ ਮੰਤਰੀ ਮੋਦੀ ਦੇ ਉਸ ਦਾਅਵੇ ਤੋਂ ਇਕ ਦਿਨ ਬਾਅਦ ਆਈ ਹੈ ਕਿ ਜੇਕਰ ਕਾਂਗਰਸ ਸੱਤਾ ਵਿੱਚ ਆਈ ਤਾਂ ਉਹ ਰਾਮ ਮੰਦਰ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਠੀਕ ਉਸ ਤਰ੍ਹਾਂ ਪਲਟ ਦੇਵੇਗੀ ਜਿਸ ਤਰ੍ਹਾਂ ਰਾਜੀਵ ਗਾਂਧੀ ਸਰਕਾਰ ਨੇ ਸ਼ਾਹ ਬਾਨੋ ਮਾਮਲੇ ਵਿੱਚ 1985 ਦੇ ਇਤਿਹਾਸਕ ਫੈਸਲੇ ਨੂੰ ਪਾਰਟੀ ਦੀ ਤੁਸ਼ਟੀਕਰਨ ਦੀ ਰਾਜਨੀਤੀ ਤਹਿਤ ਪਲਟ ਦਿੱਤਾ ਸੀ।
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਰਾਏ ਬਰੇਲੀ ਖੇਤਰ ਵਿੱਚ ਪ੍ਰਚਾਰ ਮੁਹਿੰਮ ਦੌਰਾਨ ਵਿਸ਼ੇਸ਼ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਬੇਰੁਜ਼ਗਾਰੀ, ਮਹਿੰਗਾਈ ਅਤੇ ਕਿਸਾਨਾਂ ਦੀ ਪ੍ਰੇਸ਼ਾਨੀ ਦੇ ਮੁੱਦਿਆਂ ’ਤੇ ਬੋਲਣ ਦੀ ਚੁਣੌਤੀ ਦਿੱਤੀ। ਪ੍ਰਿਯੰਕਾ ਦੇ ਭਰਾ ਰਾਹੁਲ ਗਾਂਧੀ ਰਾਏ ਬਰੇਲੀ ਸੰਸਦੀ ਹਲਕੇ ਤੋਂ ਚੋਣ ਲੜ ਰਹੇ ਹਨ। ਸੱਤ ਗੇੜ ਦੀਆਂ ਚੋਣਾਂ ਦੇ ਤਿੰਨ ਗੇੜ ਸਮਾਪਤ ਹੋਣ ਤੋਂ ਬਾਅਦ ਜ਼ਮੀਨੀ ਹਾਲਾਤ ਦਾ ਮੁਲਾਂਕਣ ਕਰਨ ਬਾਰੇ ਪੁੱਛੇ ਜਾਣ ’ਤੇ ਪ੍ਰਿਯੰਕਾ ਗਾਂਧੀ ਨੇ ਕਿਹਾ, ‘‘ਮੇਰਾ ਮੁਲਾਂਕਣ ਹੈ ਕਿ ਲੋਕ ਬਦਲਾਅ ਚਾਹੁੰਦੇ ਹਨ। ਮੈਂ ਜਿੱਥੇ ਵੀ ਜਾਂਦੀ ਹਾਂ, ਮੈਨੂੰ ਮਹਿਸੂਸ ਹੁੰਦਾ ਹੈ ਕਿ ਲੋਕ ਹੁਣ ਝੂਠ ਤੋਂ ਤੰਗ ਆ ਚੁੱਕੇ ਹਨ। ਉਹ ਮੀਡੀਆ ਅਤੇ ਸਿਆਸੀ ਪਲੈਟਫਾਰਮਾਂ ’ਤੇ ਹੋਣ ਵਾਲੀਆਂ ਚਰਚਾਵਾਂ ਦੇ ਪੱਧਰ ਤੋਂ ਅੱਕ ਚੁੱਕੇ ਹਨ।’’ ਪ੍ਰਿਯੰਕਾ ਗਾਂਧੀ ਨੇ ਕਿਹਾ, ‘‘ਲੋਕ ਚਾਹੁੰਦੇ ਹਨ ਕਿ ਉਨ੍ਹਾਂ ਦੀਆਂ ਸਮੱਸਿਆਵਾਂ ’ਤੇ ਚਰਚਾ ਹੋਵੇ, ਉਹ ਹੱਲ ਚਾਹੁੰਦੇ ਹਨ, ਉਹ ਜਾਨਣਾ ਚਾਹੁੰਦੇ ਹਨ ਕਿ ਸਰਕਾਰ ਨੇ ਬੇਰੁਜ਼ਗਾਰੀ ਦੂਰ ਕਰਨ ਲਈ ਕੀ ਕੀਤਾ ਹੈੈ? ਮਹਿੰਗਾਈ ’ਤੇ ਕਾਬੂ ਪਾਉਣ ਲਈ ਕੀ ਕੀਤਾ ਹੈ? ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਅਡਾਨੀ-ਅੰਬਾਨੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਦਾ ਸਨਅਤਕਾਰਾਂ ਨਾਲ ਗੱਠਜੋੜ ਹੈ, ਇਸ ਵਾਸਤੇ ਉਸ ਨੇ ਉਨ੍ਹਾਂ ਦੇ 16 ਲੱਖ ਕਰੋੜ ਦੇ ਕਰਜ਼ੇ ਮੁਆਫ਼ ਕੀਤੇ ਹਨ। ਉਨ੍ਹਾਂ ਇਹ ਦੋਸ਼ ਵੀ ਲਗਾਇਆ ਕਿ ਭਾਜਪਾ ਦੀ ਪੂਰੀ ਮਸ਼ੀਨਰੀ ਹੀ ਰਾਹੁਲ ਗਾਂਧੀ ਖ਼ਿਲਾਫ਼ ਝੂਠ ਫੈਲਾਉਣ ਵਿੱਚ ਲੱਗੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿਲੰਗਾਨਾ ’ਚ ਇਕ ਰੈਲੀ ਦੌਰਾਨ ਟਿੱਪਣੀ ਕੀਤੀ ਗਈ ਸੀ ਕਿ ਕਾਂਗਰਸ ਨੂੰ ਇਸ ਬਾਰੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਉਸ ਨੇ ‘ਅੰਬਾਨੀ-ਅਡਾਨੀ’ ਦਾ ਮੁੱਦਾ ਉਠਾਉਣਾ ਬੰਦ ਕਿਉਂ ਕਰ ਦਿੱਤਾ ਜੋ ਕਿ ਉਸ ਦਾ ‘ਸ਼ਹਿਜ਼ਾਦਾ’ ਪਿਛਲੇ ਪੰਜ ਸਾਲਾਂ ਤੋਂ ਉਠਾਉਂਦਾ ਆ ਰਿਹਾ ਸੀ। ਮੋਦੀ ’ਤੇ ਵਰ੍ਹਦਿਆਂ ਪ੍ਰਿਯੰਕਾ ਗਾਂਧੀ ਨੇ ਕਿਹਾ, ‘‘ਅੱਜ ਉਹ (ਮੋਦੀ) ਕਹਿ ਰਹੇ ਹਨ ਕਿ ਰਾਹੁਲ ਅਡਾਨੀ ਤੇ ਅੰਬਾਨੀ ਦਾ ਨਾਮ ਨਹੀਂ ਲੈ ਰਹੇ...ਉਹ ਇਹ ਹਰ ਰੋਜ਼ ਕਰਦੇ ਹਨ। ਉਹ ਉਨ੍ਹਾਂ ਦੀ ਸੱਚਾਈ ਹਰ ਰੋਜ਼ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ।’’ -ਪੀਟੀਆਈ

‘ਲੋਕ ਹੁਣ ਸੱਚਾਈ ਸਮਝ ਗਏ ਨੇ’

ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਾਣਦੇ ਹਨ ਕਿ ਲੋਕ ਹੁਣ ਸਚਾਈ ਸਮਝ ਗਏ ਹਨ ਕਿ ਉਨ੍ਹਾਂ ਨੇ ਸਾਰੀ ਸੰਪਤੀ ਵੱਡੇ ਉਦਯੋਗਪਤੀਆਂ ਨੂੰ ਸੌਂਪ ਦਿੱਤੀ ਹੈ ਅਤੇ ਹੁਣ ਘਬਰਾ ਕੇ ਉਹ ਸਫ਼ਾਈ ਦੇ ਰਹੇ ਹਨ। ਇੱਥੇ ਆਪਣੇ ਭਰਾ ਰਾਹੁਲ ਗਾਂਧੀ ਦੇ ਚੋਣ ਪ੍ਰਚਾਰ ਦੌਰਾਨ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਭਾਜਪਾ ਆਗੂ ਮਹਿੰਗਾਈ ਤੇ ਬੇਰੁਜ਼ਗਾਰੀ ਖ਼ਿਲਾਫ਼ ਗੱਲ ਤੱਕ ਨਹੀਂ ਕਰਦੇ ਹਨ। ਉਹ ਇੱਥੇ ਆਉਣਗੇ ਅਤੇ ਆਪਣੇ ਭਾਸ਼ਣਾਂ ਵਿੱਚ ਧਰਮ, ਜਾਤੀ, ਮੰਦਰਾਂ ਅਤੇ ਮਸਜਿਦਾਂ ਬਾਰੇ ਗੱਲ ਕਰਨਗੇ ਪਰ ਤੁਹਾਡੀਆਂ ਅਸਲ ਸਮੱਸਿਆਵਾਂ ਬਾਰੇ ਗੱਲ ਨਹੀਂ ਕਰਨਗੇ।’’ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਤੇ ਬੇਰੁਜ਼ਗਾਰੀ ਦੀ ਸਮੱਸਿਆ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ ਅਤੇ ਉਹ ਸਿਰਫ਼ ਪੰਜ ਕਿੱਲੋ ਅਨਾਜ ਦੇ ਕੇ ਲੋਕਾਂ ਨੂੰ ਸਰਕਾਰ ’ਤੇ ਨਿਰਭਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਏ ਬਰੇਲੀ ਦੇ ਲੋਕ ਆਗੂਆਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ।

Advertisement
Author Image

joginder kumar

View all posts

Advertisement
Advertisement
×