ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫ਼ਜ਼ੂਲ ਦੀਆਂ ਗੱਲਾਂ ਕਰ ਰਹੇ ਨੇ ਮੋਦੀ: ਪ੍ਰਿਯੰਕਾ

06:44 AM May 15, 2024 IST
ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਅਮੇਠੀ ਵਿੱਚ ਸੰਕਲਪ ਸਭਾ ਦੌਰਾਨ ਲੋਕਾਂ ਨੂੰ ਮਿਲਦੀ ਹੋਈ। ਫੋਟੋ: ਏਐਨਆਈ

ਅਮੇਠੀ, 14 ਮਈ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦੋਸ਼ ਲਾਇਆ ਕਿ ਉਹ ਲੋਕਾਂ ਦੀਆਂ ਮੁਸ਼ਕਲਾਂ ਨਹੀਂ ਸੁਣ ਰਹੇ ਅਤੇ ‘ਫ਼ਜ਼ੂਲ’ ਗੱਲਾਂ ਕਰ ਰਹੇ ਹਨ। ਅਮੇਠੀ ਤੋਂ ਕਾਂਗਰਸ ਉਮੀਦਵਾਰ ਕਿਸ਼ੋਰੀ ਲਾਲ ਸ਼ਰਮਾ ਲਈ ਚੋਣ ਪ੍ਰਚਾਰ ਕਰਦਿਆਂ ਉਨ੍ਹਾਂ ਪ੍ਰਧਾਨ ਮੰਤਰੀ ’ਤੇ ਲੋਕਾਂ ਨੂੰ ਪਿਆਰ ਨਾ ਕਰਨ ਅਤੇ ਕਿਸੇ ਕਿਸਾਨ ਦੇ ਘਰ ਨਾ ਜਾਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ, ‘‘ਬੀਤੇ ਦਿਨ ਉਨ੍ਹਾਂ ਵਾਰਾਨਸੀ ਵਿੱਚ ਰੋਡ ਸ਼ੋਅ ਕੀਤਾ। ਉਹ ਸੁਰੱਖਿਆ ਕਰਮੀਆਂ ਵਿਚਾਲੇ ਉੱਚੀ ਗੱਡੀ ’ਤੇ ਖੜ੍ਹੇ ਹੋ ਕੇ ਹੱਥ ਹਿਲਾਉਂਦੇ ਰਹੇ। ਉਨ੍ਹਾਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਕਿਵੇਂ ਪਤਾ ਲੱਗੇਗਾ। ਉਨ੍ਹਾਂ ਨੂੰ ਸਿਰਫ ‘ਸੇਠਾਂ’ (ਕਾਰੋਬਾਰੀਆਂ) ਨਾਲ ਹੀ ਦੇਖਿਆ ਜਾਂਦਾ ਹੈ।’’
ਆਪਣੇ ਭਰਾ ਨਾਲ ਤੁਲਨਾ ਕਰਦਿਆਂ ਪ੍ਰਿਯੰਕਾ ਨੇ ਕਿਹਾ ਕਿ ਮੋਦੀ ਕਦੇ ਵੀ ਲੋਕਾਂ ਦੀਆਂ ਸਮੱਸਿਆਵਾਂ ਨਹੀਂ ਸੁਣਦੇ। ਦੂਜੇ ਪਾਸੇ ਉਸ ਦਾ ਭਰਾ ਰਾਹੁਲ ਗਾਂਧੀ ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ 4,000 ਕਿਲੋਮੀਟਰ ਪੈਦਲ ਚੱਲਿਆ। ਮੋਦੀ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ, ‘‘ਦੇਸ਼ ਦੇ ਸਭ ਤੋਂ ਉੱਚੇ ਅਹੁਦੇ ’ਤੇ ਬੈਠਾ ਪ੍ਰਧਾਨ ਮੰਤਰੀ ਵਰਗਾ ਵਿਅਕਤੀ ਦੇਸ਼ ਦੀ ਜਨਤਾ ਨੂੰ ਪਿਆਰ ਨਹੀਂ ਕਰਦਾ। ਜੇ ਉਹ ਚੋਣ ਪ੍ਰਚਾਰ ਦੌਰਾਨ ਆਇਆ ਹੈ ਤਾਂ ਉਸ ਨੂੰ ਘੱਟੋ-ਘੱਟ ਇਹ ਤਾਂ ਦੱਸਣਾ ਚਾਹੀਦਾ ਹੈ ਕਿ ਉਸ ਨੇ 10 ਸਾਲਾਂ ਵਿੱਚ ਕੀ ਕੀਤਾ ਹੈ। ਉਹ ਤੁਹਾਡੇ ਨਾਲ ‘ਫ਼ਜ਼ੂਲ’ ਗੱਲਾਂ ਕਰ ਰਿਹਾ ਹੈ।’’
ਪ੍ਰਿਯੰਕਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੋਦੀ ਖ਼ਿਲਾਫ਼ ਆਵਾਜ਼ ਬੁਲੰਦ ਕਰ ਕੇ ਦੱਸਣ ਕਿ ਉਹ ਚੋਣਾਂ ਸਮੇਂ ਮੰਗਲਸੂਤਰ, ਮੰਦਰਾਂ ਅਤੇ ਮਸਜਿਦਾਂ ਬਾਰੇ ਨਹੀਂ ਸੁਣਨਾ ਚਾਹੁੰਦੇ। ਉਹ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਕਹਿਣ। ਉਨ੍ਹਾਂ ਕਿਹਾ, ‘‘ਜੇ ਤੁਸੀਂ ਸੁਚੇਤ ਹੋ ਗਏ ਤਾਂ ਆਗੂ ‘ਮਜਬੂਰ’ ਹੋ ਜਾਣਗੇ।’’ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਅਜੀਬ ਤਰ੍ਹਾਂ ਦੀ ਸਿਆਸਤ ਚੱਲ ਰਹੀ ਹੈ। ਪ੍ਰਧਾਨ ਮੰਤਰੀ ਅਤੇ ਅਮੇਠੀ ਦੀ ਸੰਸਦ ਮੈਂਬਰ (ਸਮ੍ਰਿਤੀ ਇਰਾਨੀ) ਸਮੇਤ ਬਾਕੀ ਭਾਜਪਾ ਆਗੂ ਸੋਚਦੇ ਹਨ ਕਿ ਉਹ ਲੋਕਾਂ ਪ੍ਰਤੀ ਜਵਾਬਦੇਹੀ ਨਹੀਂ ਹਨ। ਉਹ ਸੋਚਦੇ ਹਨ ਕਿ ਉਹ ਧਰਮ ਦੇ ਆਧਾਰ ’ਤੇ ਵੋਟ ਲੈ ਲੈਣਗੇ। -ਪੀਟੀਆਈ

Advertisement

ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੀ ਕੀਤੀ ਸ਼ਲਾਘਾ

ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸ਼ਲਾਘਾ ਕਰਦਿਆਂ ਕਿਹਾ, ‘‘ਸਿਰਫ ਰਾਜੀਵ ਗਾਂਧੀ ਹੀ ਨਹੀਂ ਭਾਜਪਾ ਦੇ ਅਟਲ ਬਿਹਾਰੀ ਵਾਜਪਾਈ ਵੀ ਨੇਕ ਇਨਸਾਨ ਸਨ। ਉਹ ਲੋਕਾਂ ਦਾ ਸਤਿਕਾਰ ਕਰਦੇ ਸਨ। ਉਹ ਸਮਝਦੇ ਸਨ ਕਿ ਉਨ੍ਹਾਂ ਦੀ ਲੋਕਾਂ ਪ੍ਰਤੀ ਕੁਝ ਜਵਾਬਦੇਹੀ ਹੈ ਅਤੇ ਉਨ੍ਹਾਂ ਨੂੰ ਕੁੱਝ ਕੰਮ ਕਰਨਾ ਪਵੇਗਾ।’’ ਉਨ੍ਹਾਂ ਕਿਹਾ ਕਿ ਮੋਦੀ ਇਹ ਨਹੀਂ ਦੱਸ ਸਕਦੇ ਕਿ ਉਨ੍ਹਾਂ ਨੇ ਕਿਸਾਨਾਂ ਲਈ ਕੀ ਕੀਤਾ ਹੈ। ਉਨ੍ਹਾਂ ਨੇ ਇਧਰ-ਉਧਰ ਦੀਆਂ ਗੱਲਾਂ ਕਰ ਕੇ ਬੱਸ ਲੋਕਾਂ ਦਾ ਧਿਆਨ ਭਟਕਾਇਆ ਹੈ।

Advertisement
Advertisement
Advertisement