ਮੋਦੀ ਨੇ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਦੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ
02:18 PM Oct 09, 2024 IST
ਮਹਾਰਾਸ਼ਟਰ ਵਿੱਚ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਤੇ ਉਦਘਾਟਨ ਕਰਨ ਸਬੰਧੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ
ਨਵੀਂ ਦਿੱਲੀ, 9 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਮਹਾਰਾਸ਼ਟਰ ਸਥਿਤ 10 ਸਰਕਾਰੀ ਮੈਡੀਕਲ ਕਾਲਜਾਂ ਦਾ ਉਦਘਾਟਨ ਕੀਤਾ। ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਨਾਗਪੁਰ ਵਿੱਚ ਡਾ. ਬਾਬਾਸਾਹੇਬ ਅੰਬੇਡਕਰ ਕੌਮਾਂਤਰੀ ਹਵਾਈ ਅੱਡੇ ਨੂੰ ਅਪਗਰੇਡ ਕਰਨ ਅਤੇ ਸ਼ਿਰਡੀ ਹਵਾਈ ਅੱਡੇ ’ਤੇ ਨਵੇਂ ਏਕੀਕ੍ਰਿਤ ਟਰਮੀਨਲ ਭਵਨ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਮੁੰਬਈ ਵਿੱਚ ਭਾਰਤੀ ਕੌਸ਼ਲ ਸੰਸਥਾ ਅਤੇ ਵਿੱਦਿਆ ਸਮੀਕਸ਼ਾ ਕੇਂਦਰ ਮਹਾਰਾਸ਼ਟਰ ਦਾ ਉਦਘਾਟਨ ਵੀ ਕੀਤਾ। -ਪੀਟੀਆਈ
Advertisement
Advertisement