ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਦੀ ਨੇ ਸੁੰਦਰ ਪਿਚਾਈ ਸਣੇ ਅਮਰੀਕੀ ਕੰਪਨੀਆਂ ਦੇ ਸੀਈਓਜ਼ ਨਾਲ ਮੁਲਾਕਾਤ ਕੀਤੀ 

12:18 PM Sep 23, 2024 IST
ਵੱਖ-ਵੱਖ ਅਮਰੀਕੀ ਕੰਪਨੀਆਂ ਦੇ ਸੀਈਓਜ਼ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ।

ਨਿਊਯਾਰਕ (ਅਮਰੀਕਾ), 23 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਵਿੱਚ ਪ੍ਰਮੁੱਖ ਤਕਨਾਲੋਜੀ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓ) ਦੇ ਨਾਲ ਇੱਕ ‘ਸਾਰਥਕ’ ਗੋਲਮੇਜ਼ ਕਾਨਫਰੰਸ ਵਿੱਚ ਹਿੱਸਾ ਲਿਆ ਅਤੇ ਭਾਰਤ ਵਿੱਚ ਵਿਕਾਸ ਦੀ ਸੰਭਾਵਨਾ ’ਤੇ ਜ਼ੋਰ ਦਿੱਤਾ ਅਤੇ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਵਧਾਉਣ ਲਈ ਪਹਿਲਕਦਮੀਆਂ ਬਾਰੇ ਚਰਚਾ ਕੀਤੀ। ਇਹ ਮੁਲਾਕਾਤ ਮੋਦੀ ਦੇ ਤਿੰਨ ਦਿਨਾਂ ਅਮਰੀਕਾ ਦੌਰੇ ਦੇ ਦੂਜੇ ਦਿਨ ਐਤਵਾਰ ਨੂੰ ‘ਲੋਟੇ ਨਿਊਯਾਰਕ ਪੈਲੇਸ ਹੋਟਲ’ ਵਿੱਚ ਹੋਈ। ਮੀਟਿੰਗ ਵਿੱਚ ਏਆਈ, ‘ਕੁਆਂਟਮ ਕੰਪਿਊਟਿੰਗ’ ਅਤੇ ‘ਸੈਮੀਕੰਡਕਟਰ’ ਵਰਗੀਆਂ ਅਤਿ-ਆਧੁਨਿਕ ਤਕਨੀਕਾਂ ’ਤੇ ਕੰਮ ਕਰ ਰਹੀਆਂ 15 ਪ੍ਰਮੁੱਖ ਅਮਰੀਕੀ ਕੰਪਨੀਆਂ ਦੇ ਸੀਈਓਜ਼ ਨੇ ਹਿੱਸਾ ਲਿਆ।
ਮੈਸਾਚਿਊਸੇਟਸ ਇੰਸਟੀਚਿਊਟ ਆਫ਼ ਟੈਕਨਾਲੋਜੀ (ਐੱਮਆਈਟੀ) ਸਕੂਲ ਆਫ਼ ਇੰਜਨੀਅਰਿੰਗ ਵੱਲੋਂ ਕਰਵਾਈ ਇਸ ਕਾਨਫਰੰਸ ਵਿੱਚ ਗੂਗਲ ਦੇ ਸੀਈਓ ਸੁੰਦਰ ਪਿਚਾਈ, ਅਡੋਬ ਦੇ ਸੀਈਓ ਸ਼ਾਂਤਨੂ ਨਰਾਇਣ, ਐਕਸੇਂਚਰ ਦੇ ਸੀਈਓ ਜੂਲੀ ਸਵੀਟ ਅਤੇ ਐੱਨਵੀਆਈਡੀਆ ਦੇ ਸੀਈਓ ਜੇਨਸਨ ਹੁਆਂਗ ਸਮੇਤ ਅਮਰੀਕਾ ਦੀਆਂ ਚੋਟੀ ਦੀਆਂ ਟੈਕਨਾਲੋਜੀ ਕੰਪਨੀਆਂ ਦੇ ਸੀਈਓਜ਼ ਨੇ ਹਿੱਸਾ ਲਿਆ। ਗੋਲਮੇਜ਼ ਵਿੱਚ ਹਿੱਸਾ ਲੈਣ ਵਾਲੇ ਹੋਰਾਂ ਵਿੱਚ ਏਐਮਡੀ ਦੇ ਸੀਈਓ ਲੀਜ਼ਾ ਸੂ, ਐੱਚਪੀ ਇੰਕ ਦੇ ਸੀਈਓ ਐਨਰਿਕ ਲੋਰੇਸ, ਆਈਬੀਐੱਮ ਦੇ ਸੀਈਓ ਅਰਵਿੰਦ ਕ੍ਰਿਸ਼ਨਾ, ਮਾਡਰਨਾ ਦੇ ਚੇਅਰਮੈਨ ਡਾ. ਨੂਬਰ ਅਫਯਾਨ ਅਤੇ ਵੇਰੀਜੋਨ ਦੇ ਸੀਈਓ ਹੰਸ ਵੈਸਟਬਰਗ ਸ਼ਾਮਲ ਸਨ। -ਪੀਟੀਆਈ

Advertisement

Advertisement