ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਊ ਯਾਰਕ ’ਚ ਜ਼ੇਲੈਂਸਕੀ ਨੂੰ ਮਿਲੇ ਮੋਦੀ

07:23 AM Sep 25, 2024 IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਊ ਯਾਰਕ ਵਿਚ ਯੁੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਪੀਟੀਆਈ

ਅਜੈ ਬੈਨਰਜੀ
ਨਵੀਂ ਦਿੱਲੀ, 24 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਲਈ ਰਵਾਨਾ ਹੋਣ ਤੋਂ ਪਹਿਲਾਂ ਅੱਜ ਇਥੇ ਯੂਕਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਮੁਲਾਕਾਤ ਕੀਤੀ। ਸ੍ਰੀ ਮੋਦੀ ਨੇ ਰੂਸ-ਯੂਕਰੇਨ ਜੰਗ ਦਾ ‘ਕੂਟਨੀਤੀ ਤੇ ਸੰਵਾਦ ਜ਼ਰੀਏ ਸ਼ਾਂਤੀਪੂਰਨ ਹੱਲ’ ਕੱਢਣ ਦੀ ਭਾਰਤ ਦੇ ਸਟੈਂਡ ਨੂੰ ਦੁਹਰਾਇਆ। ਦੋਵਾਂ ਆਗੂਆਂ ਨੇ ਨਿਊ ਯਾਰਕ ਵਿਚ ਸੰਯੁਕਤ ਰਾਸ਼ਟਰ ਵਿਚ ਭਵਿੱਖ ਬਾਰੇ ਸਿਖਰ ਵਾਰਤਾ ਤੋਂ ਇਕਪਾਸੇ ਮੁਲਾਕਾਤ ਕੀਤੀ। ਵਿਦੇਸ਼ ਮੰਤਰਾਲੇ ਨੇ ਭਾਰਤੀ ਸਮੇਂ ਅਨੁਸਾਰ ਮੰਗਲਵਾਰ ਸਵੇਰੇ ਆਪਣੀ ਵੈੱਬਸਾਈਟ ’ਤੇ ਇਸ ਮੁਲਾਕਾਤ ਬਾਰੇ ਵੇਰਵੇ ਸਾਂਝੇ ਕੀਤੇ ਹਨ। ਇਸ ਸਾਲ ਜੂਨ ਮਗਰੋਂ ਦੋਵਾਂ ਆਗੂਆਂ ਦਰਮਿਆਨ ਇਹ ਤੀਜੀ ਬੈਠਕ ਹੈ।
ਵਿਦੇਸ਼ ਮੰਤਰਾਲੇ ਨੇ ਬੈਠਕ ਦੇ ਵੇਰਵੇ ਦਿੰਦਿਆਂ ਕਿਹਾ, ‘ਪ੍ਰਧਾਨ ਮੰਤਰੀ ਨੇ ਯੂਕਰੇਨੀ ਰਾਸ਼ਟਰਪਤੀ ਨੂੰ ਸਾਫ਼ ਕਰ ਦਿੱਤਾ ਕਿ ਭਾਰਤ ਦੋਵਾਂ ਧਿਰਾਂ (ਰੂਸ-ਯੂਕਰੇਨ) ਵਿਚ ਬਣੇ ਟਕਰਾਅ ਨੂੰ ਕੂਟਨੀਤੀ ਤੇ ਸੰਵਾਦ ਜ਼ਰੀਏ ਅਤੇ ਸਾਰੇ ਸਬੰਧਤ ਭਾਈਵਾਲਾਂ ਨੂੰ ਨਾਲ ਲੈ ਕੇ ਸ਼ਾਂਤੀਪੂਰਨ ਤਰੀਕੇ ਨਾਲ ਹੱਲ ਕਰਨ ਦਾ ਹਾਮੀ ਹੈ ਤੇ ਭਾਰਤ ਇਸ ਬਾਰੇ ਬਹੁਤ ਸਪਸ਼ਟ ਹੈ।’
ਸ੍ਰੀ ਮੋਦੀ ਨੇ ਸੋਮਵਾਰ ਨੂੰ ਸੰਯੁਕਤ ਰਾਸ਼ਟਰ ਵਿਚ ‘ਭਵਿੱਖ ਬਾਰੇ ਸਿਖ਼ਰ ਸੰਮੇਲਨ’ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਮਨੁੱਖਤਾ ਦੀ ਸਫ਼ਲਤਾ ਜੰਗ ਦੇ ਮੈਦਾਨ ਵਿੱਚ ਨਹੀਂ, ਸਗੋਂ ਇਹ ਸਮੂਹਿਕ ਤਾਕਤ ’ਚ ਹੈ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਅੱਜ ਜਦੋਂ ਕੌਮਾਂਤਰੀ ਭਾਈਚਾਰਾ ਦੁਨੀਆ ਦੇ ਭਵਿੱਖ ਬਾਰੇ ਚਰਚਾ ਕਰ ਰਿਹਾ ਹੈ ਤਾਂ ਅਜਿਹੇ ਵਿੱਚ ਮਨੁੱਖ ਪੱਖੀ ਪਹੁੰਚ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਲਮੀ ਸ਼ਾਂਤੀ ਅਤੇ ਵਿਕਾਸ ਲਈ ਵਿਸ਼ਵ ਸੰਸਥਾਵਾਂ ’ਚ ਸੁਧਾਰ ਦੀ ਲੋੜ ਹੈ। ਸ੍ਰੀ ਮੋਦੀ ਨੇ ਯੂਕਰੇਨੀ ਰਾਸ਼ਟਰਪਤੀ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਸਲੇ ਦੇ ਹੱਲ ਲਈ ਹਰ ਸੰਭਵ ਹਮਾਇਤ ਦੇਣ ਲਈ ਤਿਆਰ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ, ‘ਸ੍ਰੀ ਮੋਦੀ ਤੇ ਜ਼ੇਲੈਂਸਕੀ ਦਰਮਿਆਨ ਹੋਈ ਗੱਲਬਾਤ ਵਿਚ ਯੂਕਰੇਨ ਦੇ ਮੌਜੂਦਾ ਹਾਲਾਤ ਦੇ ਨਾਲ-ਨਾਲ ਸ਼ਾਂਤੀ ਦੇ ਰਾਹ ’ਤੇ ਅੱਗੇ ਵਧਣ ਦਾ ਏਜੰਡਾ ਵੀ ਵਿਚਾਰ-ਵਟਾਂਦਰੇ ਵਿੱਚ ਪ੍ਰਮੁੱਖਤਾ ਨਾਲ ਸ਼ਾਮਲ ਸੀ।’ ਸ੍ਰੀ ਮੋਦੀ ਵੱਖਰੇ ਤੌਰ ’ਤੇ ਵੀਅਤਨਾਮ ਦੇ ਰਾਸ਼ਟਰਪਤੀ ਟੂ ਲਾਮ ਨੂੰ ਵੀ ਮਿਲੇ।

Advertisement

Advertisement