ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਹੁਣ ਵਕਫ਼ ਬੋਰਡ ਦੀ ਜ਼ਮੀਨ ਆਪਣੇ ਦੋਸਤਾਂ ਨੂੰ ਦੇਣਾ ਚਾਹੁੰਦੇ ਨੇ: ਸੰਜੇ ਸਿੰਘ

07:11 AM Aug 06, 2024 IST

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 5 ਅਗਸਤ
ਕੇਂਦਰ ਸਰਕਾਰ ਵੱਲੋਂ ਵਕਫ਼ ਬੋਰਡ ਦੀ ਜਾਇਦਾਦ ਸਬੰਧੀ ਪਾਸ ਕੀਤੇ ਜਾਣ ਵਾਲੇ ਕਾਨੂੰਨ ਬਾਰੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਿੱਚ ਹਰ ਕਿਸੇ ਦੀ ਜਾਇਦਾਦ ਜ਼ਬਤ ਕਰ ਕੇ ਆਪਣੇ ਦੋਸਤਾਂ ਨੂੰ ਦੇਣਾ ਚਾਹੁੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਨੇ ਅਯੁੱਧਿਆ ਵਿਚ ਫੌਜ ਦੀ ਜ਼ਮੀਨ ’ਤੇ ਕਬਜ਼ਾ ਕਰ ਕੇ ਆਪਣੇ ਦੋਸਤ ਅਡਾਨੀ ਨੂੰ ਦੇ ਦਿੱਤੀ ਹੈ।

Advertisement

ਉਨ੍ਹਾਂ ਕਿਹਾ ਕਿ ਮੋਦੀ ਪੂਰੇ ਦੇਸ਼ ਨੂੰ ਇੱਕ ਆਦਮੀ ਦੇ ਹਵਾਲੇ ਕਰਨਾ ਚਾਹੁੰਦੇ ਹਨ। ‘ਆਪ’ ਆਗੂ ਨੇ ਕਿਹਾ ਕਿ ਵਕਫ਼ ਬੋਰਡ ਦੀ ਜਾਇਦਾਦ ਵੀ ਮਹਿੰਗੇ ਭਾਅ ’ਤੇ ਵੇਚਣ ਦਾ ਸੌਦਾ ਜ਼ਰੂਰ ਹੋਇਆ ਹੋਵੇਗਾ ਜਿਸ ਕਾਰਨ ਉਹ ਇਹ ਕਾਨੂੰਨ ਲਿਆ ਰਹੇ ਹਨ। ਉਨ੍ਹਾਂ ਮੋਦੀ ਨੂੰ ਸਵਾਲ ਕੀਤਾ ਕਿ ਉਨ੍ਹਾਂ ਅਡਾਨੀ ਤੋਂ ਕਿੰਨੇ ਇਲੈਕਟੋਰਲ ਬਾਂਡ ਲਏ ਹਨ।

Advertisement
Advertisement
Tags :
appCentral GovtRajya Sabha member Sanjay Singhਵਕਫ਼ ਬੋਰਡ
Advertisement