ਮੋਦੀ ਨੇ ਸੁਰੰਗ ’ਚ ਫਸੇ 41 ਮਜ਼ਦੂਰਾਂ ਨੂੰ ਕੱਢਣ ਲਈ ਬਚਾਅ ਕਾਰਜਾਂ ਬਾਰੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ
11:02 AM Nov 20, 2023 IST
Advertisement
ਦੇਹਰਾਦੂਨ, 20 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਅੱਠ ਦਿਨਾਂ ਤੋਂ ਨਿਰਮਾਣ ਅਧੀਨ ਸਿਲਕਿਆਰਾ ਸੁਰੰਗ ਵਿੱਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਬਾਰੇ ਅੱਜ ਮੁੜ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫ਼ੋਨ 'ਤੇ ਗੱਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਕੇਂਦਰ ਸਰਕਾਰ ਬਚਾਅ ਕਾਰਜਾਂ ਵਿੱਚ ਵਰਤੋਂ ਲਈ ਲੋੜੀਂਦੇ ਸਾਜ਼ੋ-ਸਾਮਾਨ ਅਤੇ ਸਾਧਨ ਮੁਹੱਈਆ ਕਰਵਾ ਰਹੀ ਹੈ ਅਤੇ ਕੇਂਦਰੀ ਅਤੇ ਰਾਜ ਏਜੰਸੀਆਂ ਦੇ ਆਪਸੀ ਤਾਲਮੇਲ ਨਾਲ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਵੇਗਾ।
Advertisement
Advertisement