For the best experience, open
https://m.punjabitribuneonline.com
on your mobile browser.
Advertisement

ਮੋਦੀ ੳੁਪਨਾਮ: ਰਾਹੁਲ ਗਾਂਧੀ ਨੂੰ ਨਿੱਜੀ ਪੇਸ਼ੀ ਤੋਂ ਛੋਟ

06:18 AM Jul 05, 2023 IST
ਮੋਦੀ ੳੁਪਨਾਮ  ਰਾਹੁਲ ਗਾਂਧੀ ਨੂੰ ਨਿੱਜੀ ਪੇਸ਼ੀ ਤੋਂ ਛੋਟ
Imphal: Congress leader Rahul Gandhi meets Manipur Governor Anusuiya Uikey, at the Raj Bhavan in Imphal, Friday, June 30, 2023. (PTI Photo)(PTI06_30_2023_000155B)
Advertisement

ਰਾਂਚੀ: ਝਾਰਖੰਡ ਹਾਈ ਕੋਰਟ ਨੇ ਮੋਦੀ ੳੁਪਨਾਮ ਟਿੱਪਣੀ ਮਾਮਲੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਛੋਟ ਦੇ ਦਿੱਤੀ ਹੈ। ਜਸਟਿਸ ਐੱਸ ਕੇ ਦਿਵੇਦੀ ਨੇ ਨਾਲ ਹੀ ਆਦੇਸ਼ ਦਿੱਤਾ ਕਿ ਰਾਹੁਲ ਖ਼ਿਲਾਫ਼ ਕੋੲੀ ਸਖ਼ਤ ਕਾਰਵਾੲੀ ਨਾ ਕੀਤੀ ਜਾਵੇ। ਰਾਂਚੀ ਦੀ ਸੰਸਦ ਮੈਂਬਰ ਤੇ ਵਿਧਾਇਕਾਂ ਬਾਰੇ ਵਿਸ਼ੇਸ਼ ਅਦਾਲਤ ਨੇ ਮਾਣਹਾਨੀ ਮਾਮਲੇ ਵਿੱਚ ਸੀਨੀਅਰ ਕਾਂਗਰਸੀ ਆਗੂ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਰਾਹੁਲ ਨੇ ਇਸ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਮਾਮਲੇ ਦੀ ਸੁਣਵਾਈ 16 ਅਗਸਤ ਨੂੰ ਹੋਵੇਗੀ। ਇੱਕ ਹੋਰ ਮਾਣਹਾਨੀ ਮਾਮਲੇ ਵਿੱਚ ਸੂਰਤ ਦੀ ਅਦਾਲਤ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾ ਚੁੱਕੀ ਹੈ ਤੇ ਕਾਂਗਰਸ ਆਗੂ ਜ਼ਮਾਨਤ ੳੁੱਤੇ ਹੈ। -ਪੀਟੀਆਈ

Advertisement

Advertisement
Tags :
Author Image

joginder kumar

View all posts

Advertisement
Advertisement
×