ਰੁਜ਼ਗਾਰ ਮੇਲੇ ਤਹਿਤ 71 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ ਮੋਦੀ
06:39 AM Dec 23, 2024 IST
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਭਰਤੀ ਮੁਹਿੰਮ ਰੁਜ਼ਗਾਰ ਮੇਲੇ ਤਹਿਤ ਤਕਰੀਬਨ 71 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਪ੍ਰਧਾਨ ਮੰਤਰੀ ਦਫਤਰ ਨੇ ਅੱਜ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਇਸ ਮੌਕੇ ਨੌਜਵਾਨਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਵੀ ਕਰਨਗੇ। ਪੀਐੱਮਓ ਨੇ ਕਿਹਾ ਕਿ ਰੁਜ਼ਗਾਰ ਪੈਦਾ ਕਰਨ ਨੂੰ ਮੁੱਖ ਤਰਜੀਹ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਪੂਰੀ ਕਰਨ ਦੀ ਦਿਸ਼ਾ ’ਚ ਇਹ ਰੁਜ਼ਗਾਰ ਮੇਲਾ ਅਹਿਮ ਕਦਮ ਹੈ। ਇਹ ਰੁਜ਼ਗਾਰ ਮੇਲਾ ਦੇਸ਼ ਭਰ ’ਚ 45 ਥਾਵਾਂ ’ਤੇ ਲਾਇਆ ਜਾਵੇਗਾ। ਚੁਣੇ ਗਏ ਉਮੀਦਵਾਰਾਂ ਨੂੰ ਕੇਂਦਰ ਸਰਕਾਰ ਦੇ ਵੱਖ ਵੱਖ ਮੰਤਰਾਲਿਆਂ ਤੇ ਵਿਭਾਗਾਂ ’ਚ ਨਿਯੁਕਤ ਕੀਤਾ ਜਾਵੇਗਾ। -ਪੀਟੀਆਈ
Advertisement
Advertisement