ਮੋਦੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਕਿਹਾ,‘ਦੇਸ਼ ਤੁਹਾਡੇ ਨਾਲ ਖੜ੍ਹਾ ਹੈ’
01:49 PM Nov 21, 2023 IST
Advertisement
ਨਵੀਂ ਦਿੱਲੀ, 21 ਨਵੰਬਰ
ਵਿਸ਼ਵ ਕੱਪ ਕ੍ਰਿਕਟ ਦੇ ਫਾਈਨਲ ਮੈਚ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਡਰੈਸਿੰਗ ਰੂਮ ਵਿਚ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਲਗਾਤਾਰ 10 ਜਿੱਤਾਂ ਦਰਜ ਕਰਨ ਵਾਲੀ ਟੀਮ ਦੀ ਤਾਰੀਫ਼ ਕੀਤੀ। ਇਸ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਇੱਕ ਦੂਜੇ ਨੂੰ ਪ੍ਰੇਰਿਤ ਕਰਨ ਲਈ ਕਿਹਾ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਫਾਈਨਲ ਮੈਚ ਤੋਂ ਤੁਰੰਤ ਬਾਅਦ ਟੀਮ ਨਾਲ ਆਪਣੀ ਮੁਲਾਕਾਤ ਦਾ ਅੱਜ ਸੰਖੇਪ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ,‘ਭਾਰਤ ਅੱਜ ਅਤੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਹੈ।’ ਪ੍ਰਧਾਨ ਮੰਤਰੀ ਦੀ ਵੀਡੀਓ 'ਚ ਕਪਤਾਨ ਰੋਹਿਤ ਸ਼ਰਮਾ ਬੱਲੇਬਾਜ਼ ਵਿਰਾਟ ਕੋਹਲੀ ਦਾ ਹੱਥ ਫੜ ਕੇ ਉਨ੍ਹਾਂ ਨੂੰ ਕਹਿੰਦੇ ਨਜ਼ਰ ਆ ਰਹੇ ਹਨ,‘ਤੁਸੀਂ 10 ਮੈਚ ਜਿੱਤ ਕੇ ਇੱਥੇ ਪਹੁੰਚੇ ਹੋ। ਇਹ ਸਭ ਤਾਂ ਹੁੰਦਾ ਰਹਿੰਦਾ ਹੈ।’
Advertisement
Advertisement
Advertisement