For the best experience, open
https://m.punjabitribuneonline.com
on your mobile browser.
Advertisement

ਸਾਰਿਆਂ ਦੇ ਸਹਿਯੋਗ ਨਾਲ ਨਵੀਂ ਦਿੱਲੀ ਜੀ-20 ਸਾਂਝੇ ਐਲਾਨਨਾਮੇ ’ਤੇ ਸਹਿਮਤੀ ਬਣੀ: ਮੋਦੀ

11:29 AM Sep 09, 2023 IST
ਸਾਰਿਆਂ ਦੇ ਸਹਿਯੋਗ ਨਾਲ ਨਵੀਂ ਦਿੱਲੀ ਜੀ 20 ਸਾਂਝੇ ਐਲਾਨਨਾਮੇ ’ਤੇ ਸਹਿਮਤੀ ਬਣੀ  ਮੋਦੀ
Advertisement

ਨਵੀਂ ਦਿੱਲੀ, 9 ਸਤੰਬਰ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਇਹ ਚੰਗੀ ਖ਼ਬਰ ਹੈ, ਸਾਰਿਆਂ ਦੇ ਸਹਿਯੋਗ ਨਾਲ ਨਵੀਂ ਦਿੱਲੀ ਜੀ-20 ਸਾਂਝੇ ਐਲਾਨਨਾਮੇ ’ਤੇ ਸਹਿਮਤੀ ਬਣ ਗਈ ਹੈ। ਸ੍ਰੀ ਮੋਦੀ ਨੇ ਸਾਂਝੇ ਐਲਾਨ ਨੂੰ ਸੰਭਵ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਜੀ-20 ਸ਼ੇਰਪਾ, ਮੰਤਰੀਆਂ ਅਤੇ ਸਾਰੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਤੋ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਆਗਤ ਭਾਸ਼ਨ ਦੇ ਨਾਲ ਹੀ ਇਥੇ ਜੀ-20 ਸਿਖ਼ਰ ਸੰਮੇਲਨ ਸ਼ੁਰੂ ਹੋ ਗਿਆ।  ਸ੍ਰੀ ਮੋਦੀ ਨੇ ਸਵੇਰੇ ਇੱਥੇ ਜੀ-20 ਸੰਮੇਲਨ ਦੇ ਸਥਾਨ 'ਭਾਰਤ ਮੰਡਪਮ' 'ਚ ਵਿਸ਼ਵ ਨੇਤਾਵਾਂ ਦਾ ਸਵਾਗਤ ਕੀਤਾ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟਾਰੇਜ਼, ਅੰਤਰਰਾਸ਼ਟਰੀ ਮੁਦਰਾ ਫੰਡ (ਆਈਐੱਮਐੱਫ) ਦੀ ਮੈਨੇਜਿੰਗ ਡਾਇਰੈਕਟਰ ਅਤੇ ਚੇਅਰਪਰਸਨ ਕ੍ਰਿਸਟਾਲੀਨਾ ਜਾਰਜੀਵਾ ਅਤੇ ਵਿਸ਼ਵ ਵਪਾਰ ਸੰਗਠਨ (ਡਬਲਿਊਟੀਓ) ਦੇ ਡਾਇਰੈਕਟਰ-ਜਨਰਲ ਨਗੋਜ਼ੀ ਓਕੋਨਜੋ-ਇਵੇਲਾ ਸਥਾਨ 'ਤੇ ਪਹੁੰਚਣ ਵਾਲੇ ਸਭ ਤੋਂ ਪਹਿਲਾਂ ਸਨ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੀ ਇੱਥੇ ਪ੍ਰਗਤੀ ਮੈਦਾਨ ਵਿੱਚ ਨਵੇਂ ਬਣੇ ਸੰਮੇਲਨ ਸਥਾਨ ’ਤੇ ਪਹੁੰਚੀ। 13ਵੀਂ ਸਦੀ ਦੀ ਮਸ਼ਹੂਰ ਕਲਾਕ੍ਰਿਤੀ ਕੋਨਾਰਕ ਚੱਕਰ ਦੀ ਪ੍ਰਤੀਰੂਪ ਉਸ ਜਗ੍ਹਾ ਦੇ ਬਿਲਕੁਲ ਪਿੱਛੇ ਸਥਾਪਤ ਕੀਤੀ ਗਈ ਹੈ, ਜਿੱਥੇ ਸ੍ਰੀ ਮੋਦੀ ਨੇ ਵਿਸ਼ਵ ਨੇਤਾਵਾਂ ਦਾ ਸਵਾਗਤ ਕੀਤਾ। ਇਹ ਚੱਕਰ ਸਮੇਂ, ਤਰੱਕੀ ਅਤੇ ਨਿਰੰਤਰ ਤਬਦੀਲੀ ਦਾ ਪ੍ਰਤੀਕ ਹੈ।

Advertisement
Author Image

Advertisement
Advertisement
×