ਅੰਬਾਲਾ ਵਿੱਚ ਭਲਕੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਮੋਦੀ
06:09 AM May 17, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 16 ਮਈ
ਅੰਬਾਲਾ ਲੋਕ ਸਭਾ ਹਲਕਾ (ਰਾਖਵਾਂ) ਤੋਂ ਭਾਜਪਾ ਉਮੀਦਵਾਰ ਬੰਤੋ ਦੇਵੀ ਕਟਾਰੀਆ ਦੀ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਈ ਨੂੰ ਅੰਬਾਲਾ ਸ਼ਹਿਰ ਆ ਰਹੇ ਹਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ 18 ਮਈ ਨੂੰ ਦੁਪਹਿਰ ਕਰੀਬ 12 ਵਜੇ ਅੰਬਾਲਾ ਸ਼ਹਿਰ ਦੇ ਪੁਲੀਸ ਲਾਈਨ ਮੈਦਾਨ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਅੱਜ ਖੇਤੀਬਾੜੀ ਮੰਤਰੀ ਕੰਵਰਪਾਲ ਗੁੱਜਰ, ਟਰਾਂਸਪੋਰਟ ਰਾਜ ਮੰਤਰੀ ਅਸੀਮ ਗੋਇਲ, ਯਮੁਨਾਨਗਰ ਤੋਂ ਵਿਧਾਇਕ ਘਣਸ਼ਿਆਮ ਦਾਸ ਆਦਿ ਨੇ ਰੈਲੀ ਵਾਲੀ ਥਾਂ ਦਾ ਦੌਰਾ ਕੀਤਾ।
Advertisement
Advertisement