ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤੀਜੀ ਵਾਰ ਪ੍ਰਧਾਨ ਮੰਤਰੀ ਨਹੀਂ ਬਣਨਗੇ ਮੋਦੀ: ਬਾਜਵਾ

10:30 AM May 11, 2024 IST
ਰੈਲੀ ਮੌਕੇ ਸਟੇਜ ’ਤੇ ਬੈਠੇ ਹੋਏ ਪ੍ਰਤਾਪ ਸਿੰਘ ਬਾਜਪਾ, ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ।

ਐੱਨ.ਪੀ. ਧਵਨ
ਪਠਾਨਕੋਟ, 10 ਮਈ
ਵਿਧਾਨ ਸਭਾ ਅੰਦਰ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਪਾਰਟੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ
ਅੱਜ ਦੇੇਸ਼ ’ਚ ਜਿਸ ਤਰ੍ਹਾਂ ਹਾਲਾਤ ਬਣੇ ਹਨ ਉਸ ਤੋਂ ਲੱਗਦਾ ਹੈ ਕਿ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਨਹੀਂ ਬਣ ਸਕਦੇ ਅਤੇ ਉਨ੍ਹਾਂ (ਭਾਜਪਾ) ਦਾ ਡਬਲ ਇੰਜਣ ਅੱਧ-ਵਿਚਕਾਰ ਹੀ ਫਸ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਦੀਆਂ ਹੋਈ ਪੋਲਿੰਗ ਤੋਂ ਰਾਜਸੀ ਮਾਹਿਰ ਅੰਦਾਜ਼ਾ ਲਾ ਰਹੇ ਹਨ ਕਿ ਭਾਜਪਾ ਲਗਪਗ 205 ਤੋਂ 210 ਸੀਟਾਂ ਤੱਕ ਹੀ ਸਿਮਟ ਜਾਵੇਗੀ। ਉਹ ਲੰਘੀ ਰਾਤ ਇੱਥੇ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ’ਚ ਚੋਣ ਰੈਲੀ ’ਚ ਬੋਲ ਰਹੇ ਸਨ। ਇਹ ਰੈਲੀ ਪਠਾਨਕੋਟ ਵਿੱਚ ਕਾਂਗਰਸ ਪਾਰਟੀ ਅੰਦਰ ਪਾਈ ਜਾ ਰਹੀ ਅੰਦਰੂਨੀ ਗੁੱਟਬਾਜ਼ੀ ਨੂੰ ਦੂਰ ਕਰਨ ਲਈ ਦੂਸਰੇ ਧੜੇ ਵੱਲੋਂ ਰੱਖੀ ਗਈ ਸੀ, ਜਿਸ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਤੇ ਸਾਬਕਾ ਮੰਤਰੀ ਰਮਨ ਭੱਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬਾਜਵਾ ਨੇ ਕਿਹਾ, ‘‘ਲੋਕ ਸਭਾ ਚੋਣਾਂ ਦੇ ਚੌਥੇ ਗੇੜ ਤੱਕ ਪੰਜਾਬ ਤੇ ਦੇਸ਼ ’ਚ ਭਾਜਪਾ ਦਾ ਅਸਲੀ ਚਿਹਰਾ ਸਾਹਮਣੇ ਆ ਜਾਵੇਗਾ। ਜੇਕਰ ਅਸੀਂ ਆਪਣਾ ਲੋਕਤੰਤਰ ਬਚਾਉਣਾ ਹੈ ਤਾਂ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਸੰਵਿਧਾਨ ਨੂੰ ਬਚਾਉਣਾ ਹੈ ਤਾਂ ਫਿਰ ਮੋਦੀ ਦੀ ਤਾਨਾਸ਼ਾਹ ਸਰਕਾਰ ਨੂੰ ਹਰਾਉਣਾ ਪਵੇਗਾ।’’ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ, ‘‘ਸਾਨੂੰ ਉਹ ਬੰਦਾ ਚਾਹੀਦਾ ਹੈ, ਜਿਹੜਾ ਪਾਰਲੀਮੈਂਟ ਵਿੱਚ ਬੋਲ ਸਕੇ ਅਤੇ ਆਪਣੇ ਪੰਜਾਬ ਦੀ ਤੇ ਆਪਣੇ ਜ਼ਿਲ੍ਹੇ ਦੀ ਗੱਲ ਕਰ ਸਕੇ।’’

Advertisement

Advertisement
Advertisement