ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਹੁਲ ਬਾਰੇ ਭੜਕਾਊ ਬਿਆਨ ਦੇਣ ਵਾਲੇ ਬਿੱਟੂ ਖ਼ਿਲਾਫ਼ ਕਾਰਵਾਈ ਕਰਨ ਮੋਦੀ: ਖੜਗੇ

09:09 AM Sep 18, 2024 IST

ਨਵੀਂ ਦਿੱਲੀ, 17 ਸਤੰਬਰ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਉਨ੍ਹਾਂ ਆਗੂਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ, ਜਿਨ੍ਹਾਂ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ‘ਇਤਰਾਜ਼ਯੋਗ ਤੇ ਹਿੰਸਕ’ ਬਿਆਨ ਦਿੱਤੇ ਹਨ।
ਉਨ੍ਹਾਂ ਪ੍ਰਧਾਨ ਮੰਤਰੀ ਨੂੰ ਜਨਮਦਿਨ ਮੌਕੇ ਲਿਖੇ ਪੱਤਰ ’ਚ ਉਨ੍ਹਾਂ ਨੂੰ ਵਧਾਈ ਦੇਣ ਦੇ ਨਾਲ ਹੀ ਬਿੱਟੂ ਤੇ ਸੱਤਾ ਧਿਰ ਦੇ ਕੁਝ ਹੋਰ ਆਗੂਆਂ ਦੇ ਰਾਹੁਲ ਗਾਂਧੀ ਖ਼ਿਲਾਫ਼ ਬਿਆਨਾਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਹ ਭਵਿੱਖ ਲਈ ਘਾਤਕ ਹੈ। ਉਨ੍ਹਾਂ ਪੱਤਰ ’ਚ ਲਿਖਿਆ, ‘ਸਭ ਤੋਂ ਪਹਿਲਾਂ ਮੈਂ ਤੁਹਾਨੂੰ ਜਨਮਦਿਨ ਦੀ ਵਧਾਈ ਦਿੰਦਾ ਹਾਂ। ਇਸ ਦੇ ਨਾਲ ਹੀ ਅਜਿਹੇ ਮੁੱਦਿਆਂ ’ਤੇ ਤੁਹਾਡਾ ਧਿਆਨ ਦਿਵਾਉਣਾ ਚਾਹੁੰਦਾ ਹਾਂ ਜੋ ਸਿੱਧੇ ਲੋਕਤੰਤਰ ਤੇ ਸੰਵਿਧਾਨ ਨਾਲ ਜੁੜੇ ਹੋਏ ਹਨ। ਤੁਹਾਨੂੰ ਪਤਾ ਹੋਵੇਗਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਬਹੁਤ ਹੀ ਇਤਰਾਜ਼ਯੋਗ, ਹਿੰਸਕ ਤੇ ਭੱਦੇ ਬਿਆਨਾਂ ਦਾ ਸਿਲਸਿਲਾ ਚੱਲ ਰਿਹਾ ਹੈ।’ ਉਨ੍ਹਾਂ ਕਿਹਾ ਕਿ ਭਾਜਪਾ ਤੇ ਸਹਿਯੋਗੀ ਪਾਰਟੀਆਂ ਦੇ ਆਗੂਆਂ ਨੇ ਜਿਸ ਤਰ੍ਹਾਂ ਦੀ ਹਿੰਸਕ ਭਾਸ਼ਾ ਦੀ ਵਰਤੋਂ ਕੀਤੀ ਹੈ, ਉਹ ਭਵਿੱਖ ਲਈ ਘਾਤਕ ਹੈ। -ਪੀਟੀਆਈ

Advertisement

Advertisement