For the best experience, open
https://m.punjabitribuneonline.com
on your mobile browser.
Advertisement

ਸੋਧਿਆ ਨਹਿਰੀ ਪਾਣੀ ਜਲਦੀ ਮਿਲੇਗਾ: ਡਾ. ਬਲਬੀਰ

10:38 AM Jul 21, 2024 IST
ਸੋਧਿਆ ਨਹਿਰੀ ਪਾਣੀ ਜਲਦੀ ਮਿਲੇਗਾ  ਡਾ  ਬਲਬੀਰ
ਪਟਿਆਲਾ ’ਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ।
Advertisement

ਪੱਤਰ ਪ੍ਰੇਰਕ
ਪਟਿਆਲਾ, 20 ਜੁਲਾਈ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਸੁਧਾਰ ਟਰੱਸਟ ਪਟਿਆਲਾ ਅਧੀਨ ਪੈਂਦੇ ਖੇਤਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਵੀ ਮੌਜੂਦ ਸਨ।
ਨਗਰ ਸੁਧਾਰ ਟਰੱਸਟ ਦੇ ਦਫ਼ਤਰ ’ਚ ਕੀਤੀ ਬੈਠਕ ਦੌਰਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਐੱਸਐੱਸਟੀ ਨਗਰ ਅਤੇ ਨਰਿੰਦਰਾ ਐਨਕਲੇਵ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਦਾ ਜਲਦ ਹੱਲ ਕੀਤਾ ਜਾਵੇਗਾ ਅਤੇ ਇਥੋਂ ਦੇ ਵਸਨੀਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਫ਼ੌਰੀ ਤੌਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਦੀਆਂ ਕਲੋਨੀਆਂ ’ਚ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਵੀ ਯੋਜਨਾ ਉਲੀਕੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀਆਂ ਕਲੋਨੀਆਂ ਦੇ ਵਸਨੀਕਾਂ ਨੂੰ ਪਾਣੀ ਤੇ ਸੀਵਰੇਜ ਦੇ ਕੁਨੈਕਸ਼ਨ ਲੈਣ ’ਚ ਆਉਂਦੀ ਸਮੱਸਿਆ ਸਣੇ ਸੜਕਾਂ, ਗਲੀਆਂ, ਸਟਰੀਟ ਲਾਈਟਾਂ ਤੇ ਪਾਰਕਾਂ ਦੇ ਰੱਖ ਰਖਾਅ ਸਬੰਧੀ ਆਉਂਦੀ ਮੁਸ਼ਕਲ ਨੂੰ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਇਹ ਕਲੋਨੀਆਂ 1973 ਦੀਆਂ ਬਣੀਆਂ ਹੋਈਆਂ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਦੇ ਵਿਕਾਸ ਵੱਲ ਧਿਆਨ ਨਾ ਦੇਣ ਕਾਰਨ ਇਹ ਵਿਕਾਸ ਪੱਖੋਂ ਪਛੜ ਗਈਆਂ ਹਨ। ਉਨ੍ਹਾਂ ਕਿਹਾ ਕਿ ਫ਼ੌਰੀ ਤੌਰ ’ਤੇ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਬਰਸਾਤ ਦਾ ਮੌਸਮ ਲੰਘਣ ਤੋਂ ਬਾਅਦ ਸੜਕਾਂ ਬਣਾਈਆਂ ਜਾਣਗੀਆਂ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਜਗਤਾਰ ਸਿੰਘ, ਕਰਨਲ ਜੇਵੀ ਸਿੰਘ ਤੇ ਹਰਪ੍ਰੀਤ ਸਿੰਘ ਸੰਧੂ ਵੀ ਮੌਜੂਦ ਸਨ।

Advertisement
Advertisement
Author Image

sukhwinder singh

View all posts

Advertisement