For the best experience, open
https://m.punjabitribuneonline.com
on your mobile browser.
Advertisement

ਨਫ਼ਰਤੀ ਭਾਸ਼ਨਾਂ ਵਿਰੁੱਧ ਮੋਦੀ ਦੀ ਅਰਥੀ ਫੂਕੀ

08:40 AM May 05, 2024 IST
ਨਫ਼ਰਤੀ ਭਾਸ਼ਨਾਂ ਵਿਰੁੱਧ ਮੋਦੀ ਦੀ ਅਰਥੀ ਫੂਕੀ
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 4 ਮਈ
ਇੱਥੇ ਘੱਗਰ ਬਰਾਂਚ ਨਹਿਰ ਚੌਕ ਵਿੱਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੀਆਂ ਚੋਣ ਰੈਲੀਆਂ ਵਿੱਚ ਦੇਸ਼ ਦੀਆਂ ਘੱਟ ਗਿਣਤੀਆਂ ਖਾਸ ਕਰਕੇ ਮੁਸਲਿਮ ਭਾਈਚਾਰੇ ਖਿਲਾਫ਼ ਨਫਰਤੀ ਭੜਕਾਊ ਟਿੱਪਣੀਆਂ ਖਿਲਾਫ਼ ਰੋਸ ਪ੍ਰਗਟ ਕਰਨ ਲਈ ਨਰਿੰਦਰ ਮੋਦੀ ਦੀ ਅਰਥੀ ਸਾੜੀ ਗਈ। ਇਸ ਮੌਕੇ ਜਥੇਬੰਦੀਆਂ ਦੇ ਵਰਕਰਾਂ ਨੇ ਨਰਿੰਦਰ ਮੋਦੀ ਅਤੇ ਭਾਜਪਾ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਵਜੋਂ ਨਰਿੰਦਰ ਮੋਦੀ ਵੱਲੋਂ ਘੱਟ ਗਿਣਤੀ ਧਾਰਮਿਕ ਫਿਰਕੇ ਨੂੰ ਨਿਸ਼ਾਨਾ ਬਣਾਉਂਦਿਆਂ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ ਬਿਆਨ ਦਿੱਤੇ ਹਨ ਜਿਨ੍ਹਾਂ ਦਾ ਇੱਕੋ ਇੱਕ ਮਕਸਦ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਲਈ ਬਹੁਗਿਣਤੀ ਭਾਈਚਾਰੇ ਦੀਆਂ ਵੋਟਾਂ ਬਟੋਰਨਾ ਹੈ।

Advertisement

Advertisement
Author Image

Advertisement
Advertisement
×