ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਦੀ ਵੱਲੋਂ ਪੈਰਿਸ ਓਲੰਪਿਕ ’ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨਾਲ ਗੱਲਬਾਤ

08:04 AM Jul 06, 2024 IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੈਰਿਸ ਓਲੰਪਿਕ ਵਿੱਚ ਭਾਰਤ ਦੀ ਅਗਵਾਈ ਕਰਨ ਵਾਲੇ ਖਿਡਾਰੀ ਨੀਰਜ ਚੋਪੜਾ ਅਤੇ ਪੀਵੀ ਸਿੰਧੂ ਨਾਲ ਵਰਚੁਅਲੀ ਗੱਲਬਾਤ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 5 ਜੁਲਾਈ
ਓਲੰਪਿਕ 2036 ਦੀ ਮੇਜ਼ਬਾਨੀ ਲਈ ਭਾਰਤ ਦੀ ਦਾਅਵੇਦਾਰੀ ਸਫ਼ਲ ਹੋਣ ਦੇ ਭਰੋਸੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕ ਵਿੱਚ ਜਾਣ ਵਾਲੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਾਅਵੇ ਨੂੰ ਮਜ਼ਬੂਤ ​​ਕਰਨ ਲਈ ਪੈਰਿਸ ਵਿੱਚ ਪ੍ਰਬੰਧਾਂ ਦਾ ਆਪਣਾ ਅਨੁਭਵ ਸਾਂਝਾ ਕਰਨ।
ਪ੍ਰਧਾਨ ਮੰਤਰੀ ਮੋਦੀ ਨੇ ਪੈਰਿਸ ਓਲੰਪਿਕ ਜਾ ਰਹੇ ਖਿਡਾਰੀਆਂ ਨਾਲ ਨਿੱਜੀ ਤੌਰ ’ਤੇ ਅਤੇ ਵਰਚੁਅਲੀ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਾਂਝੀ ਕੀਤੀ ਜਾਣ ਵਾਲੀ ਜਾਣਕਾਰੀ 2036 ਓਲੰਪਿਕ ਦੀ ਮੇਜ਼ਬਾਨੀ ਦਾ ਦਾਅਵਾ ਮਜ਼ਬੂਤ ਕਰਨ ’ਚ ਕੰਮ ਆਵੇਗੀ। ਪ੍ਰਧਾਨ ਮੰਤਰੀ ਨੇ ਕਿਹਾ, ‘‘ਭਾਰਤ ਦੀ ਕੋਸ਼ਿਸ਼ ਹੈ ਕਿ ਅਸੀਂ 2036 ਵਿੱਚ ਓਲੰਪਿਕ ਦੀ ਮੇਜ਼ਬਾਨੀ ਕਰੀਏ। ਇਸ ਨਾਲ ਵੀ ਮਾਹੌਲ ਬਣਦਾ ਹੈ ਅਤੇ ਅਸੀਂ ਕੋਸ਼ਿਸ਼ ਕਰ ਰਹੇ ਹਾਂ। ਬੁਨਿਆਦੀ ਢਾਂਚਾ ਤਿਆਰ ਕਰਨ ਲਈ ਮਾਹਿਰ ਕੰਮ ਕਰ ਰਹੇ ਹਨ।’’ ਉਨ੍ਹਾਂ ਕਿਹਾ, ‘‘ਮੈਂ ਓਲੰਪਿਕ ਤੋਂ ਪਹਿਲਾਂ ਨਹੀਂ ਪਰ ਬਾਅਦ ਵਿੱਚ ਉੱਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੀ ਤੁਹਾਨੂੰ ਅਪੀਲ ਕਰਾਂਗਾ। ਖਿਡਾਰੀਆਂ ਤੋਂ ਜੋ ਜਾਣਕਾਰੀ ਮਿਲੇਗੀ, ਉਹ 2036 ਵਿੱਚ ਕੰਮ ਆਵੇਗੀ।’’ ਪ੍ਰਧਾਨ ਮੰਤਰੀ ਮੋਦੀ ਦੀ ਖਿਡਾਰੀਆਂ ਨਾਲ ਗੱਲਬਾਤ ਦੀ ਪੂਰੀ ਵੀਡੀਓ ਅੱਜ ਉਨ੍ਹਾਂ ਦੇ ਦਫ਼ਤਰ ਤੋਂ ਜਾਰੀ ਕੀਤੀ ਗਈ। ਗੱਲਬਾਤ ਦੌਰਾਨ ਖੇਡ ਮੰਤਰੀ ਮਨਸੁਖ ਮਾਂਡਵੀਆ ਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦੀ ਪ੍ਰਧਾਨ ਪੀਟੀ ਊਸ਼ਾ ਵੀ ਮੌਜੂਦ ਸੀ।
ਭਾਰਤ ਨੇ ਓਲੰਪਿਕ ਦੀ ਮੇਜ਼ਬਾਨੀ ਦੀ ਇੱਛਾ ਕਈ ਵਾਰ ਜਤਾਈ ਹੈ, ਜਿਸ ਨੂੰ ਕੌਮਾਂਤਰੀ ਓਲੰਪਿਕ ਕਮੇਟੀ ਦੇ ਪ੍ਰਧਾਨ ਥਾਮਸ ਬਾਕ ਦਾ ਵੀ ਸਮਰਥਨ ਮਿਲਿਆ ਹੈ। ਹਾਲਾਂਕਿ ਭਾਰਤ ਦਾ ਰਾਹ ਆਸਾਨ ਨਹੀਂ ਹੋਵੇਗਾ ਕਿਉਂਕਿ ਕਤਰ ਅਤੇ ਸਾਊਦੀ ਅਰਬ ਵੀ ਇਸ ਦੌੜ ਵਿੱਚ ਸ਼ਾਮਲ ਹੋ ਸਕਦੇ ਹਨ।
ਓਲੰਪਿਕ 2036 ਦੀ ਮੇਜ਼ਬਾਨੀ ਦਾ ਫ਼ੈਸਲਾ ਅਗਲੇ ਸਾਲ ਆਈਓਸੀ ਦੀਆਂ ਚੋਣਾਂ ਤੋਂ ਪਹਿਲਾਂ ਆਉਣ ਦੀ ਸੰਭਾਵਨਾ ਨਹੀਂ ਹੈ, ਜਿਸ ਵਿੱਚ ਨਵਾਂ ਪ੍ਰਧਾਨ ਚੁਣਿਆ ਜਾਵੇਗਾ। -ਪੀਟੀਆਈ

Advertisement

Advertisement