ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਦੀ ਦੀ ਵਿੱਦਿਅਕ ਯੋਗਤਾ ਸਬੰਧੀ ਟਿੱਪਣੀ ਮਾਮਲਾ: ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਦੀ ਪਟੀਸ਼ਨ ਰੱਦ

04:04 PM Oct 21, 2024 IST

ਨਵੀਂ ਦਿੱਲੀ, 21 ਅਕਤੂਬਰ

Advertisement

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦਿਅਕ ਯੋਗਤਾ ’ਤੇ ਕੀਤੀ ਗਈ ਕਥਿਤ ਟਿੱਪਣੀ ’ਤੇ ਮਾਣਹਾਨੀ ਦੇ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕਰਨ ਵਾਲੇ ਗੁਜਰਾਤ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ।

ਜਸਟਿਸ ਰਿਸ਼ੀਕੇਸ਼ ਰਾਏ ਅਤੇ ਐਸਵੀਐਨ ਭੱਟੀ ਦੇ ਬੈਂਚ ਨੇ ਨੋਟ ਕੀਤਾ ਕਿ ਸੁਪਰੀਮ ਕੋਰਟ ਦੇ ਇੱਕ ਵੱਖਰੇ ਬੈਂਚ ਨੇ ਇਸੇ ਮਾਮਲੇ ਵਿੱਚ 8 ਅਪ੍ਰੈਲ ਨੂੰ ‘ਆਪ’ ਆਗੂ ਸੰਜੇ ਸਿੰਘ ਵੱਲੋਂ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਬੈਂਚ ਨੇ ਕਿਹਾ ਕਿ ਸਾਡੇ ਕੋਲ ਇਕਸਾਰ ਪਹੁੰਚ ਹੋਣੀ ਚਾਹੀਦੀ ਹੈ।
ਗੁਜਰਾਤ ਹਾਈ ਕੋਰਟ ਨੇ 16 ਫਰਵਰੀ ਨੂੰ ਸਿੰਘ ਅਤੇ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਦੇ ਖ਼ਿਲਾਫ਼ ਜਾਰੀ ਸੰਮਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।

Advertisement

ਦੋਵਾਂ ਸਿਆਸਤਦਾਨਾਂ ਨੇ ਗੁਜਰਾਤ ਯੂਨੀਵਰਸਿਟੀ ਵੱਲੋਂ ਦਾਇਰ ਕੇਸ ਵਿੱਚ ਹੇਠਲੀ ਅਦਾਲਤ ਵੱਲੋਂ ਜਾਰੀ ਕੀਤੇ ਸੰਮਨਾਂ ਅਤੇ ਸੰਮਨਾਂ ਖ਼ਿਲਾਫ਼ ਉਨ੍ਹਾਂ ਦੀਆਂ ਮੁੜ ਵਿਚਾਰ ਪਟੀਸ਼ਨਾਂ ਨੂੰ ਖਾਰਜ ਕਰਨ ਦੇ ਸੈਸ਼ਨ ਅਦਾਲਤ ਦੇ ਬਾਅਦ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। -ਪੀਟੀਆਈ

Advertisement
Tags :
supreme court