ਮੋਦੀ ਦੀ ਸਿੱਖਿਆ ਯੋਗਤਾ: ਕੇਜਰੀਵਾਲ ਖ਼ਿਲਾਫ਼ ਜਾਰੀ ਸੰਮਨਾਂ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦੀ ਨਾਂਹ
06:43 AM Oct 22, 2024 IST
ਨਵੀਂ ਦਿੱਲੀ:
Advertisement
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖਿਆ ਯੋਗਤਾ ਬਾਰੇ ਕੀਤੀਆਂ ਕਥਿਤ ਟਿੱਪਣੀਆਂ ਲਈ ਦਰਜ ਮਾਣਹਾਨੀ ਕੇਸ ਵਿਚ ਅਦਾਲਤੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਸੁਪਰੀਮ ਕੋਰਟ ਦੇ ਜਸਟਿਸ ਰਿਸ਼ੀਕੇਸ਼ ਰੌਏ ਤੇ ਜਸਟਿਸ ਐੱਸਵੀਐੱਨ ਭੱੱਟੀ ਦੇ ਬੈਂਚ ਨੇ ਮਾਣਹਾਨੀ ਮਾਮਲੇ ਵਿਚ ਜਾਰੀ ਸੰਮਨਾਂ ਉੱਤੇ ਰੋਕ ਲਾਉਣ ਦੀ ਮੰਗ ਕਰਦੀ ਕੇਜਰੀਵਾਲ ਦੀ ਪਟੀਸ਼ਨ ਖਾਰਜ ਕਰ ਦਿੱਤੀ। ਗੁਜਰਾਤ ਦੀ ਮੈਟਰੋਪਾਲਿਟਨ ਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਦੀ ਸਿੱਖਿਆ ਡਿਗਰੀਆਂ ਬਾਰੇ ਕੀਤੀਆਂ ਕਥਿਤ ‘ਵਿਅੰਗਮਈ’ ਤੇ ‘ਅਪਮਾਨਜਨਕ’ ਟਿੱਪਣੀਆਂ ਖਿਲਾਫ਼ ਦਾਇਰ ਮਾਣਹਾਨੀ ਕੇਸ ਵਿਚ ਕੇਜਰੀਵਾਲ ਤੇ ‘ਆਪ’ ਆਗੂ ਸੰਜੈ ਸਿੰਘ ਨੂੰ ਸੰਮਨ ਕੀਤਾ ਸੀ। ਇਹ ਕੇਸ ਗੁਜਰਾਤ ਯੂਨੀਵਰਸਿਟੀ ਦੇ ਰਜਿਸਟਰਾਰ ਪਿਊਸ਼ ਪਟੇਲ ਵੱਲੋਂ ਦਾਇਰ ਕੀਤਾ ਗਿਆ ਸੀ। -ਪੀਟੀਆਈ
Advertisement
Advertisement