ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਦੀਆਂ ਗਾਰੰਟੀਆਂ ਜੁਮਲਾ ਸਾਬਿਤ ਹੋਣਗੀਆਂ: ਕਟਾਰੂਚੱਕ

10:12 AM May 26, 2024 IST
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ।

ਐਨਪੀ. ਧਵਨ
ਪਠਾਨਕੋਟ, 25 ਮਈ
ਚੋਣ ਪ੍ਰਚਾਰ ਕਮੇਟੀ ਦੇ ਇੰਚਾਰਜ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦੋ ਕਰੋੜ ਨੌਕਰੀਆਂ ਦੇਣਾ ਤਾਂ ਦੂਰ ਗੱਲ ਰਹੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕਰਕੇ ਨੌਜਵਾਨਾਂ ਨੂੰ ਬੇਰੁਜ਼ਗਾਰ ਬਣਨ ’ਤੇ ਮਜਬੂਰ ਕਰ ਦਿੱਤਾ ਹੈ। ਇੱਥੇ ਹੀ ਬੱਸ ਨਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਲੋਕਾਂ ਨੂੰ ਅੱਜ-ਕੱਲ੍ਹ ਗਾਰੰਟੀਆਂ ਦੇਣ ਦੀ ਗੱਲ ਕਰ ਰਹੇ ਹਨ ਜੋ ਕਿ ਇੱਕ ਗੁਮਰਾਹਕੁੰਨ ਪ੍ਰਚਾਰ ਹੈ।
ਇਹ ਪ੍ਰਗਟਾਵਾ ਚੋਣ ਪ੍ਰਚਾਰ ਕਮੇਟੀ ਦੇ ਇੰਚਾਰਜ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਹੱਦੀ ਪਿੰਡ ਰਮਕਾਲਵਾਂ ’ਚ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ‘ਆਪ’ ਉਮੀਦਵਾਰ ਸ਼ੈਰੀ ਕਲਸੀ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਲੰਘੇ ਦੀਨਾਨਗਰ ’ਚ ਚੋਣ ਰੈਲੀ ਵਿੱਚ ਮਰਹੂਮ ਵਿਨੋਦ ਖੰਨਾ ਦੇ ਤਾਂ ਸੋਹਲੇ ਗਾਉਂਦੇ ਰਹੇ ਪਰ ਆਪਣੇ ਮੌਜੂਦਾ ਸੰਸਦ ਮੈਂਬਰ ਸਨੀ ਦਿਓਲ ਬਾਰੇ ਇੱਕ ਵੀ ਸ਼ਬਦ ਨਹੀਂ ਬੋਲੇ ਕਿਉਂਕਿ ਸਨੀ ਦਿਓਲ ਨੇ ਜਿੱਤਣ ਮਗਰੋਂ 5 ਸਾਲ ਤੱਕ ਇਸ ਸੰਸਦੀ ਹਲਕੇ ਦੇ ਲੋਕਾਂ ਦੀ ਸਾਰ ਤੱਕ ਨਹੀਂ ਲਈ। ਕਟਾਰੂਚੱਕ ਨੇ ਕਿਹਾ ਕਿ ਸਨੀ ਦਿਓਲ ਨੂੰ ਵੀ ਭਾਜਪਾ ਦੇ ਪ੍ਰਧਾਨ ਮੰਤਰੀ ਨੇ ਹੀ 2019 ਦੀਆਂ ਚੋਣਾਂ ਵਿੱਚ ਉਮੀਦਵਾਰ ਬਣਾਇਆ ਸੀ ਜੋ ਲੋਕਾਂ ਦੇ ਕੰਮ ਨਹੀਂ ਆਏ ਤੇ ਸੰਨੀ ਦਿਓਲ ਵਾਂਗ ਹੁਣ ਪ੍ਰਧਾਨ ਮੰਤਰੀ ਦੀਆਂ ਹੋਰ ਗਾਰੰਟੀਆਂ ਵੀ ਜੁਮਲਾ ਸਾਬਤ ਹੋਣਗੀਆਂ। ਇਸ ਦੇ ਇਲਾਵਾ ਉਨ੍ਹਾਂ ਫੱਤੋਚੱਕ, ਭਗਵਾਨਸਰ, ਕਠਿਆਲਪੁਰ, ਮਾਂਜ, ਖੜਖੜਾ ਠੂਠੋਵਾਲ, ਅੰਬੀ ਖੜਖੜਾ, ਨੱਕੀ, ਨੜੋਲੀ ਪਿੰਡਾਂ ਵਿੱਚ ਵੀ ਚੋਣ ਪ੍ਰਚਾਰ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਸੂਬੇਦਾਰ ਕੁਲਵੰਤ ਸਿੰਘ, ਵਿਕਾਸ ਕੁਮਾਰ, ਸੰਦੀਪ ਕੁਮਾਰ ਆਦਿ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ 10 ਸਾਲਾਂ ਦੇ ਰਾਜ ਕਾਲ ਵਿੱਚ ਹਰ ਵਰਗ ਦੁਖੀ ਹੋ ਚੁੱਕਾ ਹੈ ਚਾਹੇ ਵਪਾਰੀ ਵਰਗ ਹੋਵੇ ਚਾਹੇ ਕਿਸਾਨ ਭਰਾ ਹੋਣ, ਸਭ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਵਾਰ ਚੋਣਾਂ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਨੂੰ ਭਾਂਜ ਦਿੱਤੀ ਜਾਵੇ।

Advertisement

Advertisement
Advertisement