ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਦੀ ਦੀ ਵਾਰਾਣਸੀ ਤੋਂ ਹੈਟ੍ਰਿਕ

11:23 PM Jun 04, 2024 IST

ਲਖਨਊ, 4 ਜੂਨ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਂਗਰਸ ਦੇ ਅਜੈ ਰਾਏ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਵਾਰਾਣਸੀ ਸੀਟ ਤੋਂ ਚੋਣ ਜਿੱਤ ਗਏ ਹਨ। ਮੋਦੀ ਦੀ ਜਿੱਤ ਦਾ ਇਸ ਵਾਰ ਫ਼ਰਕ 1,52,513 ਰਿਹਾ ਜੋ 2019 ਅਤੇ 2014 ਦੀ ਜਿੱਤ ਨਾਲੋਂ ਘੱਟ ਹੈ। ਸਾਲ 2019 ’ਚ ਮੋਦੀ ਦੀ ਜਿੱਤ ਦਾ ਫ਼ਰਕ 4,79,505 ਰਿਹਾ ਸੀ ਜਦੋਂ ਉਨ੍ਹਾਂ ਸਮਾਜਵਾਦੀ ਪਾਰਟੀ ਦੀ ਸ਼ਾਲਿਨੀ ਯਾਦਵ ਨੂੰ ਹਰਾਇਆ ਸੀ ਜਦਕਿ ਕਾਂਗਰਸ ਦੇ ਅਜੈ ਰਾਏ ਤੀਜੇ ਸਥਾਨ ’ਤੇ ਰਹੇ ਸਨ। ਇਸੇ ਤਰ੍ਹਾਂ 2014 ’ਚ ਮੋਦੀ ਦੀ ਜਿੱਤ ਦਾ ਫ਼ਰਕ 3,71,784 ਰਿਹਾ ਸੀ ਜਦੋਂ ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਹਰਾਇਆ ਸੀ। ਉਂਜ ਇਸ ਵਾਰ ਭਾਜਪਾ ਆਗੂ ਦਾਅਵਾ ਕਰ ਰਹੇ ਸਨ ਕਿ ਮੋਦੀ ਰਿਕਾਰਡ ਫ਼ਰਕ ਨਾਲ ਚੋਣ ਜਿੱਤਣਗੇ। -ਪੀਟੀਆਈ

Advertisement
Advertisement