ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਵੱਲੋਂ ਭਾਜਪਾ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ

07:52 AM Jul 28, 2024 IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੇ ਸ਼ਾਸਨ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 27 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਭਾਜਪਾ ਦੇ ਸ਼ਾਸਨ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਤੇ ਉਪ ਮੁੁੱਖ ਮੰਤਰੀਆਂ ਨਾਲ ਮੁਲਾਕਾਤ ਕਰਕੇ ਵੱਖ-ਵੱਖ ਭਲਾਈ ਸਕੀਮਾਂ ’ਤੇ ਚਰਚਾ ਤੇ ਉਨ੍ਹਾਂ ਦੀ ਸਮੀਖਿਆ ਕੀਤੀ। ਭਾਜਪਾ ਵੱਲੋਂ ਤੈਅ ਵਕਫ਼ੇ ਮਗਰੋਂ ਕੀਤੀ ਜਾਂਦੀ ‘ਮੁੱਖ ਮੰਤਰੀ ਪਰਿਸ਼ਦ’ ਦਾ ਮਕਸਦ ਸੂਬਿਆਂ ’ਚ ਮੁੱਖ ਸਕੀਮਾਂ ਦੀ ਨਜ਼ਰਸਾਨੀ, ਸਰਵੋਤਮ ਸ਼ਾਸਨ ਪ੍ਰਕਿਰਿਆ ਦੀ ਪਾਲਣਾ ਕਰਨਾ ਅਤੇ ਕੇਂਦਰ ਦੀਆਂ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ।
ਅੱਜ ਦੀ ਮੀਟਿੰਗ ਵਿੱਚ ਸ੍ਰੀ ਮੋਦੀ ਤੋਂ ਇਲਾਵਾ, ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇਪੀ ਨੱਢਾ ਦੇ ਨਾਲ ਹੋਰ ਨੇਤਾਵਾਂ ਸਣੇ ਮੁੱਖ ਮੰਤਰੀਆਂ ’ਚ ਯੋਗੀ ਆਦਿੱਤਿਆਨਾਥ (ਉੱਤਰ ਪ੍ਰਦੇਸ਼), ਹਿਮੰਤਾ ਬਿਸਵਾ ਸਰਮਾ (ਅਸਾਮ), ਭਜਨ ਲਾਲ ਸ਼ਰਮਾ (ਰਾਜਸਥਾਨ) ਅਤੇ ਮੋਹਨ ਚਰਨ ਮਾਂਝੀ (ਉੜੀਸਾ) ਸ਼ਾਮਲ ਹੋਏ। ਇਨ੍ਹਾਂ ਤੋਂ ਇਲਾਵਾ ਮੱਧ ਪ੍ਰਦੇਸ਼, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਗੋਆ, ਹਰਿਆਣਾ, ਮਨੀਪੁਰ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨੇ ਚਰਚਾ ’ਚ ਹਿੱਸਾ ਲਿਆ। ਆਗੂਆਂ ਨੇ ਮੀਟਿੰਗਾਂ ਦੌਰਾਨ ਸੂਬਿਆਂ ’ਚ ਸਿਆਸੀ ਸਥਿਤੀ ਦਾ ਜਾਇਜ਼ਾ ਵੀ ਲਿਆ। ਪਾਰਟੀ ਆਗੂਆਂ ਨੇ ਦੱਸਿਆ ਕਿ ਮੀਟਿੰਗ ’ਚ ਸ਼ਾਸਨ ਸਬੰਧੀ ਮੁੱਦਿਆਂ ’ਤੇ ਮੁੱਖ ਤੌਰ ’ਤੇ ਚਰਚਾ ਕੀਤੀ ਗਈ। ਭਾਜਪਾ ਵੱਲੋਂ ਇਹ ਮੀਟਿੰਗ ਕੇਂਦਰੀ ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਕੀਤੀ ਗਈ ਹੈ। ਵਿਰੋਧੀ ਧਿਰਾਂ ਵੱਲੋਂ ਦੋਸ਼ ਲਾਏ ਜਾ ਰਹੇ ਹਨ ਕਿ ਬਜਟ ’ਚ ਬਿਹਾਰ ਤੇ ਆਂਧਰਾ ਪ੍ਰਦੇਸ਼ ਨੂੰ ਗੱਫ਼ੇ ਦਿੱਤੇ ਗਏ ਹਨ ਅਤੇ ਬਾਕੀ ਸੂਬਿਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਵੀ ਇਹ ਪਹਿਲੀ ਮੀਟਿੰਗ ਹੈ। ਇਸ ਤੋਂ ਪਹਿਲਾਂ ਅਜਿਹੀ ਮੀਟਿੰਗ ਇਸ ਸਾਲ ਫਰਵਰੀ ਮਹੀਨੇ ਹੋਈ ਸੀ। -ਪੀਟੀਆਈ

Advertisement

Advertisement
Advertisement