ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ’ਚ ਮੋਦੀ ਦੀਆਂ ਰੈਲੀਆਂ ਫਲਾਪ ਹੋਈਆਂ: ਗੜ੍ਹਦੀਵਾਲਾ

10:18 AM May 26, 2024 IST
ਪਿੰਡ ਢੱਡਾ ਵਿੱਚ ਚੋਣ ਮੀਟਿੰਗ ਦੌਰਾਨ ਜਰਨੈਲ ਸਿੰਘ ਗੜ੍ਹਦੀਵਾਲਾ ਤੇ ਹੋਰ ਆਗੂ। -ਫੋਟੋ ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 25 ਮਈ
ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ ਕੀਤੀਆਂ ਚੋਣ ਰੈਲੀਆਂ ਨੂੰ ਫਲਾਪ ਸ਼ੋਅ ਕਰਾਰ ਦਿੱਤਾ ਹੈ। ਅਕਾਲੀ ਆਗੂ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਵਿੱਚ ਕੀਤੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ ਕੀਤੀਆਂ ਤਿੰਨੋਂ ਚੋਣ ਰੈਲੀਆਂ ਬੁਰੀ ਤਰ੍ਹਾਂ ਫੇਲ੍ਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਦਾ ਵਿਰੋਧ ਕਰਨ ਲਈ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਸਭ ਤੋਂ ਵੱਧ ਕਾਮਯਾਬ ਰਹੇ। ਗੜ੍ਹਦੀਵਾਲਾ ਨੇ ਕਿਹਾ ਕਿ ਭਾਜਪਾ ਤੇ ‘ਆਪ’ ਆਪਸ ਵਿੱਚ ਘਿਉ-ਖਿਚੜੀ ਹਨ। ਗੜ੍ਹਦੀਵਾਲਾ ਨੇ ਕਿਹਾ ਕਿ ਭਾਜਪਾ ਦੀ ਲੀਡਰਸ਼ਿਪ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ ਪਰ ਸਿੱਖਾਂ ਤੇ ਹਿੰਦੂਆਂ ਦੀ ਆਪਸੀ ਸਾਂਝ ਨੇ ਹਿੰਦੂਤਵ ਦੀ ਧਾਰ ਨੂੰ ਖੁੰਢਾ ਕਰ ਦਿੱਤਾ ਹੈ। ਉਨ੍ਹਾਂਂ ਕਿਹਾ ਕਿਅਕਾਲੀ ਦਲ ਵਰਗੇ ਖੇਤਰੀ ਦਲ ਦੇ ਮਜ਼ਬੂਤ ਹੋਣ ਨਾਲ ਹਿੰਦੂਤਵ ਨੂੰ ਮੋੜਾ ਦਿੱਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਤੇ ਹੋਰ ਆਗੂ ਹਾਜ਼ਰ ਸਨ।

Advertisement

Advertisement
Advertisement