ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਰ ਦੇਖ ਕੇ ਲੜਖੜਾਉਣ ਲੱਗੀ ਮੋਦੀ ਦੀ ਜ਼ੁਬਾਨ: ਅਖਿਲੇਸ਼

07:39 AM May 27, 2024 IST
ਸਲੇਮਪੁਰ ਵਿੱਚ ਰੈਲੀ ਦੌਰਾਨ ਸਪਾ ਪ੍ਰਧਾਨ ਅਖਿਲੇਸ਼ ਯਾਦਵ ਤੇ ਹੋਰ ਪਾਰਟੀ ਆਗੂ। -ਫੋਟੋ: ਪੀਟੀਆਈ

ਬਲੀਆ (ਯੂਪੀ), 26 ਮਈ
ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਹਿਸਾਸ ਹੋ ਗਿਆ ਹੈ ਕਿ ਭਾਜਪਾ ਕੇਂਦਰ ਵਿੱਚ ਸੱਤਾ ਬਰਕਰਾਰ ਨਹੀਂ ਰੱਖ ਸਕੇਗੀ ਜਿਸ ਕਾਰਨ ਉਨ੍ਹਾਂ ਨੇ ਆਤਮਵਿਸ਼ਵਾਸ ਗੁਆ ਲਿਆ ਹੈ ਅਤੇ ਭਾਸ਼ਨਾਂ ਵਿੱਚ ਉਨ੍ਹਾਂ ਦੀ ਜ਼ੁਬਾਨ ਲੜਖੜਾ ਰਹੀ ਹੈ।
ਇੱਥੇ ਸਲੇਮਪੁਰ ਸੰਸਦੀ ਖੇਤਰ ਵਿੱਚ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਰਾਮ ਸ਼ੰਕਰ ਵਿਦਿਆਰਥੀ ਦੇ ਸਮਰਥਨ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਅਖਿਲੇਸ਼ ਨੇ ਫੌਜ ਵਿੱਚ ਭਰਤੀ ਸਬੰਧੀ ਅਗਨੀਵੀਰ ਯੋਜਨਾ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ। ਭਾਜਪਾ ਆਗੂਆਂ ਵੱਲੋਂ ਇਹ ਕਹਿਣਾ ਕਿ ਜੇਕਰ ‘ਇੰਡੀਆ’ ਗੱਠਜੋੜ ਸੱਤਾ ਵਿੱਚ ਆਇਆ ਤਾਂ ਰਾਮ ਮੰਦਰ ਨੂੰ ‘ਬਾਬਰੀ ਤਾਲਾ’ ਲੱਗ ਜਾਵੇਗਾ, ਅਖਿਲੇਸ਼ ਨੇ ਕਿਹਾ, ‘‘ਇਹ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਅਪਮਾਨ ਹੈ। ਇਸ ਤਰ੍ਹਾਂ ਦੀ ਭਾਸ਼ਾ ਨਾਲ ਸੁਪਰੀਮ ਕੋਰਟ ਦੀ ਮਾਣਹਾਨੀ ਹੋ ਰਹੀ ਹੈ।’’
ਉਨ੍ਹਾਂ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣਨ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦੀ ਹਾਲਤ ਦੇਖ ਕੇ ਪ੍ਰਧਾਨ ਮੰਤਰੀ ਦੀ ਜ਼ੁਬਾਨ ਲੜਖੜਾ ਰਹੀ ਹੈ। ਉਨ੍ਹਾਂ ਕਿਹਾ, ‘‘4 ਜੂਨ ਇੱਕ ਇਤਿਹਾਸਕ ਦਿਨ ਹੋਵੇਗਾ। ਜਲਵਾਯੂ ਤਬਦੀਲੀ ਨਾਲ, ਸਿਆਸੀ ਤਬਦੀਲੀ ਵੀ ਹੋਵੇਗੀ। ‘ਵਜ਼ਾਰਤ’ ਅਤੇ ‘ਮੀਡੀਆ’ ਦੋਵੇਂ ਬਦਲ ਜਾਣਗੇ।’’
ਅਖਿਲੇਸ਼ ਨੇ ਕਿਹਾ, ‘‘ਜਦੋਂ ਆਤਮਵਿਸ਼ਵਾਸ ਨਹੀਂ ਰਹਿੰਦਾ ਤਾਂ ਜ਼ੁਬਾਨ ਲੜਖੜਾ ਜਾਂਦੀ ਹੈ। ਪ੍ਰਧਾਨ ਮੰਤਰੀ ਨੂੰ ਅਹਿਸਾਸ ਹੋ ਗਿਆ ਹੈ ਕਿ ਉਨ੍ਹਾਂ ਦੀ ਸਰਕਾਰ ਜਾ ਰਹੀ ਹੈ। ਪੱਛਮੀ ਉੱਤਰ ਪ੍ਰਦੇਸ਼ ਤੋਂ ਸ਼ੁਰੂ ਹੋਈ ਜਿੱਤ ਦੀ ਲਹਿਰ ਸੱਤਵੇਂ ਗੇੜ ਵਿੱਚ ਪਹੁੰਚ ਗਈ ਹੈ। 400 ਪਾਰ ਦਾ ਨਾਅਰਾ ਦੇਣ ਵਾਲਿਆਂ ਦੀ ਹਾਰ ਹੋਣ ਜਾ ਰਹੀ ਹੈ।’’ ਉਨ੍ਹਾਂ ਕਿਹਾ ਕਿ ਭਾਜਪਾ ਖ਼ਿਲਾਫ਼ ਲੋਕਾਂ ਦਾ ਗੁੱਸਾ ਸਿਖਰ ’ਤੇ ਹੈ। ਭਾਜਪਾ ਇਸ ਗੁੱਸੇ ਦਾ ਸਾਹਮਣਾ ਨਹੀਂ ਕਰ ਸਕਦੀ। -ਪੀਟੀਆਈ

Advertisement

Advertisement
Advertisement