ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਦੀ ਫੇਰੀ ਦਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵਿਰੋਧ

09:55 AM May 25, 2024 IST
ਬਬਰੀ ਚੌਕ ’ਚ ਧਰਨਾ ਦਿੰਦੇ ਹੋਏ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਤੇ ਕਾਰਕੁਨ।

ਜਤਿੰਦਰ ਬੈਂਸ
ਗੁਰਦਾਸਪੁਰ, 24 ਮਈ
ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗ਼ੈਰ-ਰਾਜਨੀਤਕ ਵੱਲੋਂ ਚੱਲਦੇ ਕਿਸਾਨ ਅੰਦੋਲਨ ਦੌਰਾਨ ਕੀਤੇ ਐਲਾਨ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਫੇਰੀ ਦੌਰਾਨ ਸਵਾਲ ਕਰਨ ਦੇ ਪ੍ਰੋਗਰਾਮ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਧਰਨਾ ਦਿੱਤਾ ਗਿਆ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਸੁਖਜੀਤ ਸਿੰਘ ਹਰਦੋਝੰਡੇ ਅਤੇ ਸੁਖਦੇਵ ਸਿੰਘ ਭੋਜਰਾਜ ਨੇ ਦੱਸਿਆ ਕਿ ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਕਿਸਾਨ ਮਜ਼ਦੂਰ ਅਤੇ ਔਰਤਾਂ ਸਵਾਲ ਕਰਨ ਲਈ ਗੁਰਦਾਸਪੁਰ ਅੰਮ੍ਰਿਤਸਰ ਰੋਡ ਰਾਹੀਂ ਮੋਦੀ ਦੀ ਰੈਲੀ ਵਾਲੇ ਸਥਾਨ ਵੱਲ ਰਵਾਨਾ ਹੋਏ ਪਰ ਸੜਕ ’ਤੇ ਥਾਂ-ਥਾਂ ਬੈਰੀਕੇਡਿੰਗ ਕਰਕੇ ਅਤੇ ਮਿੱਟੀ ਦੇ ਭਰੇ ਟਿੱਪਰ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਅਖੀਰ ਗੁਰਦਾਸਪੁਰ ਕੋਲ ਬਬਰੀ ਚੌਕ ਕੋਲ ਭਾਰੀ ਫੋਰਸ ਲਗਾ ਕੇ ਰੋਕ ਦਿੱਤਾ ਗਿਆ, ਜਿੱਥੇ ਉਨ੍ਹਾਂ ਨੇ ਸ਼ਾਂਤਮਈ ਤਰੀਕੇ ਨਾਲ ਧਰਨਾ ਸ਼ੁਰੂ ਕਰ ਦਿੱਤਾ। ਇਸ ਮੌਕੇ ਆਗੂਆਂ ਨੇ ਕਿਹਾ, ‘‘ਜਿਸ ਤਰ੍ਹਾਂ ਅੱਜ ਫਿਰ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਸਵਾਲ ਕਰਨ ਤੋਂ ਰੋਕਿਆ ਗਿਆ ਹੈ, ਜਿਸ ਨੇ ਭਾਰਤ ਦੇ ਦੁਨੀਆ ’ਚ ਵਧੀਆ ਜਮਹੂਰੀ ਮੁਲਕਾਂ ਦੀ ਸੂਚੀ ਵਿੱਚ ਹੇਠਲੇ ਦਰਜੇ ’ਤੇ ਹੋਣ ਪਿਛਲੀ ਇੱਕ ਵੱਡੀ ਵਜ੍ਹਾ ’ਤੇ ਮੋਹਰ ਲਾ ਦਿੱਤੀ ਹੈ।’’

Advertisement

ਪ੍ਰਧਾਨ ਮੰਤਰੀ ਦੀ ਫੇਰੀ ਖ਼ਿਲਾਫ਼ ਕਰਤਾਰਪੁਰ ਵਿੱਚ ਰੋਸ ਪ੍ਰਦਰਸ਼ਨ

ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਮੌਕੇ ਹੋਣ ਵਾਲੇ ਵਿਰੋਧ ਪ੍ਰਦਰਸ਼ਨਾਂ ਨੂੰ ਸਖ਼ਤੀ ਨਾਲ ਰੋਕਣ ਲਈ ਪੁਲੀਸ ਪੀਐੱਮਯੂ ਦੇ ਆਗੂਆਂ ਦੇ ਘਰੀਂ ਲੰਘੀ ਰਾਤ ਤੋਂ ਲੈ ਕੇ ਅੱਜ ਸਾਰਾ ਦਿਨ ਛਾਪੇ ਮਾਰ ਦੀ ਰਹੀ। ਇਸ ਸਖ਼ਤੀ ਦੇ ਬਾਵਜੂਦ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਇਸਤਰੀ ਜਾਗ੍ਰਿਤੀ ਮੰਚ ਵਲੋਂ ਪਿੰਡਾਂ ਤੋਂ ਕਾਲ਼ੇ ਝੰਡੇ ਲੈ ਕੇ ਚਾਲੇ ਪਾਏ ਤਾਂ ਕਾਫ਼ਲੇ ਨੂੰ ਧੱਕਾਮੁੱਕੀ ਕਰਦੇ ਹੋਏ ਭਾਰੀ ਪੁਲੀਸ ਫੋਰਸ ਨੇ ਅੰਮ੍ਰਿਤਸਰ-ਜਲੰਧਰ ਹਾਈਵੇਅ ਉੱਪਰ ਜੰਗ ਏ ਆਜ਼ਾਦੀ ਯਾਦਗਾਰ ਦੇ ਸਾਹਮਣੇ ਰੋਕ ਲਿਆ। ਪ੍ਰਦਰਸ਼ਨਕਾਰੀਆਂ ਨੇ ਉੱਥੇ ਹੀ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਤੇ ਦੇਰ ਸ਼ਾਮ ਤੱਕ ਜਾਰੀ ਰਿਹਾ।

Advertisement
Advertisement
Advertisement