ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਗਾ: ਤਿੰਨ ਹਾਦਸਿਆਂ ’ਚ ਚਾਰ ਮੌਤਾਂ, ਦੋ ਜ਼ਖ਼ਮੀ

08:49 AM Nov 25, 2024 IST
ਮੋਗਾ ਹਸਪਤਾਲ ਵਿੱਚ ਵਿਰਲਾਪ ਕਰਦੇ ਹੋਏ ਇਕ ਮ੍ਰਿਤਕ ਦੇ ਪਰਿਵਾਰਕ ਮੈਂਬਰ। -ਫੋਟੋ: ਰੱਤੀਆਂ

ਨਿੱਜੀ ਪੱਤਰ ਪ੍ਰੇਰਕ
ਮੋਗਾ, 24 ਨਵੰਬਰ
ਇਥੇ 24 ਘੰਟਿਆਂ ਦੌਰਾਨ ਵੱਖ-ਵੱਖ ਥਾਵਾਂ ਉੱਤੇ ਵਾਪਰੇ ਸੜਕ ਹਾਦਸਿਆਂ ਵਿਚ ਇੱਕ 6 ਮਹੀਨੇ ਦੇ ਬੱਚੇ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ। ਇਥੇ ਸਿਵਲ ਹਸਪਤਾਲ ਵਿੱਚ ਮ੍ਰਿਤਕਾਂ ਦੇ ਪੋਸਟ ਮਾਰਟਮ ਦੌਰਾਨ ਵਿਲਕਦੇ ਪਰਿਵਾਰਕ ਮੈਂਬਰਾਂ ਨੂੰ ਦੇਖ ਕੇ ਲੋਕਾਂ ਦੀਆਂ ਅੱਖਾਂ ’ਚੋਂ ਅੱਥਰੂ ਆ ਗਏ। ਥਾਣਾ ਧਰਮਕੋਟ ਅਧੀਨ ਪਿੰਡ ਕੋਟ ਸਦਰ ਨੇੜੇ ਵਾਪਰ ਸੜਕ ਹਾਦਸੇ ਵਿੱਚ ਮਾਣਕ ਸਿੰਘ ਤੇ ਉਸ ਦੇ 6 ਮਹੀਨੇ ਦੇ ਪੁੱਤਰ ਗੁਰਸੇਵਕ ਸਿੰਘ ਪਿੰਡ ਮੌਜਗੜ੍ਹ ਦੀ ਮੌਤ ਹੋ ਗਈ ਅਤੇ ਇੱਕ ਔਰਤ ਜ਼ਖ਼ਮੀ ਹੋ ਗਈ। ਜਾਂਚ ਅਧਿਕਾਰੀ ਚਰਨਜੀਤ ਸਿੰਘ ਮੁਤਾਬਕ ਉਹ ਮੋਟਰਸਾਈਕਲ ਉੱਤੇ ਕਿਸੇ ਕੰਮ ਜਾ ਰਿਹਾ ਸੀ। ਇਸੇ ਤਰ੍ਹਾਂ ਥਾਣਾ ਕੋਟ ਈਸੇ ਖਾਂ ਅਧੀਨ ਪਿੰਡ ਜਨੇਰ ਕੋਲ ਵਾਪਰੇ ਸੜਕ ਹਾਦਸੇ ਵਿੱਚ ਮੇਜਰ ਸਿੰਘ ਪਿੰਡ ਦੌਧਰ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਮਨਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ ਉਸ ਨੂੰ ਡਾਕਟਰਾਂ ਨੇ ਰੈਫ਼ਰ ਕਰ ਦਿੱਤਾ ਹੈ। ਜਾਂਚ ਅਧਿਕਾਰੀ ਸੁਰਿੰਦਰ ਸ਼ਰਮਾ ਨੇ ਦੱਸਿਆ ਕਿ ਜੋੜਾ ਮੋਟਰਸਾਈਕਲ ਉੱਤੇ ਪਿੰਡ ਚੀਮਾ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਿਹਾ ਸੀ ਅਤੇ ਇਹ ਹਾਦਸਾ ਵਾਪਰ ਗਿਆ।
ਇਥੇ ਮੋਗਾ-ਲੁਧਿਆਣਾ ਕੌਮੀਸ਼ਾਹ ਮਾਰਗ ਉੱਤੇ ਵਾਪਰੇ ਹਾਦਸੇ ਵਿੱਚ ਸਾਈਕਲ ਸਵਾਰ ਰਮੇਸ ਪਿੰਡ ਪੁਰਾਣੇ ਵਾਲਾ ਦੀ ਕਾਰ ਦੀ ਲਪੇਟ ਵਿੱਚ ਆਉਣ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਥਾਣਾ ਮਹਿਣਾ ਪੁਲੀਸ ਦੇ ਜਾਂਚ ਅਧਿਕਾਰੀ ਇਕਬਾਲ ਸਿੰਘ ਮੁਤਾਬਕ ਮ੍ਰਿਤਕ ਮਜ਼ਦੂਰੀ ਕਰਕੇ ਘਰ ਵਾਪਸ ਜਾ ਰਿਹਾ ਸੀ।

Advertisement

Advertisement